ਜੋਧਾਂ, 8 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਕਾਂਗਰਸ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਇੰਚਾਰਜ ਹਲਕਾ ਦਾਖਾ ਤੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਵਲੋਂ ਸਾਂਝੇ ਤੌਰ 'ਤੇ ਜੋਧਾਂ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ¢ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਉਮੀਦਵਾਰ ਮਨਜੋਤ ਕੌਰ ਗਰੇਵਾਲ ਬੱਲੋਵਾਲ, ਸੰਮਤੀ ਜ਼ੋਨ ਗੁੱਜਰਵਾਲ ਤੋਂ ਸੁਖਵਿੰਦਰ ਕੌਰ ਸਰਾਭਾ, ਬਲਾਕ ਸੰਮਤੀ ਜ਼ੋਨ ਛੋਕਰ ਤੋਂ ਉਮੀਦਵਾਰ ਸਤਿੰਦਰ ਕੌਰ ਪਤਨੀ ਜਸਵੰਤ ਸਿੰਘ, ਬਲਾਕ ਸੰਮਤੀ ਜ਼ੋਨ ਢੈਪਈ ਤੋਂ ਬਲਬੀਰ ਕੌਰ ਪਤਨੀ ਜਸਪਾਲ ਸਿੰਘ, ਬਲਾਕ ਸੰਮਤੀ ਜ਼ੋਨ ਮੋਹੀ ਤੋਂ ਗੁਰਪ੍ਰੀਤ ਸਿੰਘ ਦਾ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ¢ ਇਸ ਮੌਕੇ ਸੰਬੋਧਨ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੰਨ੍ਹਾਂ ਚੋਣਾਂ ਵਿਚ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਲੋਕ ਫ਼ਤਵਾ ਦੇਣ ਦਾ ਮਨ ਬਣਾ ਲਿਆ ਹੈ | ਕੈਪਟਨ ਸੰਦੀਪ ਸੰਧੂ ਨੇ ਕਾਂਗਰਸੀ ਉਮੀਦਵਾਰਾਂ ਲਈ ਵੋਟ ਦੀ ਮੰਗ ਕਰਦਿਆਂ ਕਿਹਾ ਕਿ ਹਲਕਾ ਦਾਖਾ ਵਿਖੇ ਕਾਂਗਰਸ ਪੱਖੀ ਹਵਾ ਚੱਲ ਰਹੀ ਹੈ | ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਪਾਰਟੀ ਉਮੀਦਵਾਰਾਂ ਨੂੰ ਘਰ-ਘਰ ਜਾ ਕੇ ਰਾਬਤਾ ਬਣਾ ਕੇ ਪਾਰਟੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਕਿਹਾ | ਇਸ ਮੌਕੇ ਅਮਰਦੀਪ ਸਿੰਘ ਰੂਬੀ ਗਰੇਵਾਲ. ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ ਨੇ ਵੀ ਸੰਬੋਧਨ ਕੀਤਾ¢ ਇਸ ਮੌਕੇ ਕੁਲਦੀਪ ਸਿੰਘ ਬੱਦੋਵਾਲ, ਅਮਰਜੀਤ ਸਿੰਘ ਗਰੇਵਾਲ, ਪ੍ਰਧਾਨ ਜਸਵੰਤ ਸਿੰਘ ਘੋਲੀ, ਜਸਵੀਰ ਸਿੰਘ ਦਿਉਲ ਖੰਡੂਰ, ਡਾ: ਕਮਲ ਰੰਧਾਵਾ ਰਤਨ, ਤਨਵੀਰ ਸਿੰਘ ਜੋਧਾਂ, ਡਾ: ਭੁਪਿੰਦਰ ਸਿੰਘ, ਸੰਦੀਪ ਸਿੰਘ ਸਨੀ ਜੋਧਾਂ, ਪ੍ਰਧਾਨ ਜਸਵਿੰਦਰ ਸਿੰਘ ਬਬਲੂ ਬੱਲੋਵਾਲ, ਸੈਕਟਰੀ ਗੋਬਿੰਦ ਸਿੰਘ, ਸਰਪੰਚ ਬਲਜੀਤ ਸਿੰਘ ਬੱਲੋਵਾਲ, ਅਮਰਜੀਤ ਸਿੰਘ ਬੱਲੋਵਾਲ, ਰੁਪਿੰਦਰ ਸਿੰਘ ਪਿੰਦਰ, ਜੋਗਿੰਦਰ ਸਿੰਘ ਭੱਪਾ, ਜੋਰਾ ਸਿੰਘ, ਇਕਬਾਲ ਸਿੰਘ, ਦਵਿੰਦਰ ਸਿੰਘ, ਸੁਰਿੰਦਰਪਾਲ ਸਿੰਘ ਪੱਪੂ ਆਦਿ ਹਾਜ਼ਰ ਸਨ |