18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਹੈਪੀ ਸੇਖੂਪੁਰਾ ਡੁਬਈ ਨੂੰ ਜਿਤਾਉਣ ਲਈ ਐੱਮ.ਪੀ ਰਾਜਾ ਵੜਿੰਗ ਨੇ ਲੋਕਾਂ ਨੂੰ ਕੀਤੀ ਅਪੀਲ

ਅਜੀਤ ਡੈਸਕ 09-12-2025
ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਅਮਰੀਕ ਸਿੰਘ ਹੈਪੀ ਸੇਖੂਪੁਰਾ ਡੁਬਈ ਦੇ ਹੱਕ ਵਿਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਮਿਹਨਤੀ ਤੇ ਵਫ਼ਾਦਾਰ ਆਗੂਆਂ ਨੂੰ ਬਣਦਾ ਮਾਣ ਦਿੱਤਾ ਹੈ ਤੇ ਨੌਜਵਾਨ ਆਗੂਆਂ ਨੂੰ ਅੱਗੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਜ਼ੋਨ ਚੌਂਕੀਮਾਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਹੈਪੀ ਸੇਖੂਪੁਰਾ ਡੁਬਈ ਪੜ੍ਹੇ ਲਿਖੇ ਨੌਜਵਾਨ ਆਗੂ ਹਨ ਤੇ ਹਮੇਸ਼ਾਂ ਹੀ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੇ ਹਨ ਤੇ ਹੁਣ ਸਾਡਾ ਫਰਜ਼ ਬਣਦਾ ਹੈ ਕਿ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਈਏ | ਰਾਜਾ ਵੜਿੰਗ ਨੇ ਕਿਹਾ ਕਿ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਵਿਚ ਹਲਕੇ ਦਾਖੇ ਵਿਚ ਕਾਂਗਰਸ ਪਾਰਟੀ ਸਾਰੀਆਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਇਤਿਹਾਸ ਸਿਰਜੇਗੀ |
ਪਿਛਲੀ ਖ਼ਬਰ ਜਥੇਦਾਰ ਤਲਵੰਡੀ ਵਲੋਂ ਤੁਗਲ 'ਚ ਪ੍ਰਭਾਵਸ਼ਾਲੀ ਤਕਰੀਰ ਤੇ ਹੋਰਨਾਂ ਪਿੰਡਾਂ 'ਚ ਪ੍ਰਚਾਰ ਤੇਜ਼ ਅਗਲੀ ਖ਼ਬਰ ਇਯਾਲੀ ਵਲੋਂ ਜਾਂਗਪੁਰ-ਪਮਾਲ 'ਚ ਚੋਣ ਮੀਟਿੰਗ ਸਮੇਂ ਚੋਣ ਨਿਸ਼ਾਨ ਟਾਰਚ ਨੂੰ ਵੋਟ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।