18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਾਲਿਬ ਕਲਾਂ ਤੋਂ ਕਾਂਗਰਸੀ ਉਮੀਦਵਾਰ ਚਾਹਲ ਦੇ ਹੱਕ 'ਚ ਕਾਂਗਰਸੀ ਆਗੂਆਂ ਵਲੋਂ ਪ੍ਰਚਾਰ

ਅਜੀਤ ਡੈਸਕ 09-12-2025
ਜਗਰਾਉਂ, 8 ਦਸੰਬਰ (ਗੁਰਦੀਪ ਸਿੰਘ ਮਲਕ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਾਲਿਬ ਕਲਾਂ ਤੋਂ ਕਾਂਗਰਸੀ ਉਮੀਦਵਾਰ ਹਰਿੰਦਰਪਾਲ ਸਿੰਘ ਚਾਹਲ ਦੇ ਹੱਕ 'ਚ ਅੱਜ ਹਲਕਾ ਜਗਰਾਉਂ ਕਾਂਗਰਸ ਦੇ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਵਲੋਂ ਇਕ ਦਰਜਨ ਤੋਂ ਵੱਧ ਪਿੰਡਾਂ 'ਚ ਧੂੰਆਂ-ਧਾਰ ਚੋਣ ਪ੍ਰਚਾਰ ਕਰਦੇ ਹੋਏ ਵੋਟਰਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ 'ਚ ਵੋਟ ਦੇਣ ਦੀ ਅਪੀਲ ਕੀਤੀ | ਇੰਨ੍ਹਾਂ ਆਗੂਆਂ ਵਲੋਂ ਪਿੰਡ ਗਗੜਾ, ਮਲਕ, ਚੀਮਨਾਂ, ਬੋਦਲਵਾਲਾ ਸਮੇਤ ਕਈ ਪਿੰਡਾਂ 'ਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ ਅਤੇ ਅਕਾਲੀ ਦਲ ਵਲੋਂ ਵੀ ਵੋਟਰਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਤੋਂ ਸੂਬੇ ਦੀ ਵਾਗਡੋਰ ਕਾਂਗਰਸ ਦੇ ਹੱਕ 'ਚ ਦੇਣ ਲਈ ਉਤਾਵਲੇ ਹਨ ਅਤੇ 2027 'ਚ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸਦੀ ਨੀਂਹ ਵੋਟਰਾਂ ਵਲੋਂ ਇੰਨ੍ਹਾਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਰੱਖੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰ ਸਿੰਘ ਚਾਹਲ, ਲੈਂਡ ਮਾਰਗੇਜ਼ ਬੈਂਕ ਦੇ ਡਾਇਰੈਕਟਰ ਭਜਨ ਸਿੰਘ ਸਵੱਦੀ, ਸਾਬਕਾ ਸਰਪੰਚ ਬਲਬੀਰ ਸਿੰਘ ਮਲਕ, ਸਰਪੰਚ ਕੁਲਦੀਪ ਸਿੰਘ ਬੋਦਲਵਾਲਾ, ਸਰਪੰਚ ਸਰਵਨ ਸਿੰਘ ਚੀਮਨਾਂ, ਦਰਸ਼ਨ ਸਿੰਘ ਚੀਮਨਾਂ ਸਮੇਤ ਬਲਾਕ ਸੰਮਤੀਆਂ ਦੇ ਉਮੀਦਵਾਰ ਅਤੇ ਕਾਂਗਰਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ 31ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਮੈਹਦੇਆਣਾ ਸਾਹਿਬ ਮੀਟਿੰਗ ਅਗਲੀ ਖ਼ਬਰ ਜੋਧਾਂ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੋਣ ਦਫ਼ਤਰ ਦਾ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।