18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਵੱਡੀ ਗਿਣਤੀ ਨੌਜਵਾਨਾਂ ਵਲੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਾਦੀਆਂ, ਸੰਮਤੀ ਉਮੀਦਵਾਰ ਬਾਠ ਦੀ ਹਮਾਇਤ ਦਾ ਐਲਾਨ

ਅਜੀਤ ਡੈਸਕ 09-12-2025
ਹੰਬੜਾਂ, 8 ਦਸੰਬਰ (ਮੇਜਰ ਹੰਬੜਾਂ)-ਜ਼ੋਨ ਹੰਬੜਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਬਹੁਤ ਹੀ ਨੇਕ ਤੇ ਇਮਾਨਦਾਰ ਉਮੀਦਵਾਰ ਬੀਬੀ ਹਰਮੀਤ ਕੌਰ ਕਾਦੀਆਂ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਕਾਰਜ ਬਾਠ ਦੀ ਚੋਣ ਮੁਹਿੰੰਮ ਨੂੰ ਉਸ ਸਮੇਂ ਵੱਡਾ ਸਮਰਥਨ ਮਿਲਿਆ ਜਦੋਂ ਵੱਡੀ ਗਿਣਤੀ 'ਚ ਨੌਜਵਾਨਾਂ ਨੇ ਅਕਾਲੀ ਦਲ ਦਾ ਪੱਲਾ ਫੜ੍ਹਦਿਆਂ ਉਮੀਦਵਾਰਾਂ ਦੀ ਹਮਾਇਤ ਦਾ ਐਲਾਨ ਕੀਤਾ | ਕਸਬਾ ਹੰਬੜਾਂ, ਖਹਿਰਾ ਬੇਟ, ਬੁਰਜ ਆਦਿ ਪਿੰਡਾਂ ਦੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ 'ਤੇ ਬੀਬੀ ਕਾਦੀਆਂ, ਕਾਰਜ ਬਾਠ ਨੇ ਨਿੱਘਾ ਸਵਾਗਤ ਕੀਤਾ ਤੇ ਨੌਜਵਾਨਾਂ ਨੂੰ ਸਿਰਪਾਓ ਭੇਟ ਕੀਤੇ | ਇਸ ਮੌਕੇ ਅਕਾਲੀ ਆਗੂ ਨੰਬਰਦਾਰ ਸਤਿੰਦਰਪਾਲ ਸਿੰਘ ਭੋਲਾ, ਪੰਚ ਗੁਰਚਰਨ ਸਿੰਘ ਬਾਠ, ਖੇਤੀਬਾੜੀ ਸਭਾ ਹੰਬੜਾਂ ਦੇ ਉੱਪ ਪ੍ਰਧਾਨ ਕਮਲਦੀਪ ਸਿੰਘ ਬਾਦਲ ਨੇ ਕਿਹਾ ਕਿ ਵੋਟਰਾਂ ਦੇ ਮਿਲ ਰਹੇ ਸਹਿਯੋਗ ਸਦਕਾ ਅਤੇ ਨੌਜਵਾਨਾਂ ਦੇ ਪਾਰਟੀ ਨਾਲ ਜੁੜਨ ਕਰਕੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕਾਦੀਆਂ ਅਤੇ ਬਲਾਕ ਸੰਮਤੀ ਉਮੀਦਵਾਰ ਕਾਰਜ ਬਾਠ ਦੀ ਜਿੱਤ ਯਕੀਨੀ ਹੈ | ਇਸ ਮੌਕੇ ਅਮਰ ਸਿੰਘ ਪੱਪੂ, ਕੁਲਦੀਪ ਸਿੰਘ ਖਹਿਰਾ ਬੇਟ, ਪੰਚ ਰੂਪੀ ਖਹਿਰਾ ਬੇਟ, ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਅਕਾਲੀ ਆਗੂ ਭੁਪਿੰਦਰ ਸਿੰਘ ਮਠਾੜੂ, ਮਨਜੀਤ ਸਿੰਘ ਭੈਰੋਮੁੰਨਾਂ, ਅਵਤਾਰ ਸਿੰਘ ਤਾਰੀ ਚੀਮਾ, ਸਕੱਤਰ ਬਲਵੀਰ ਸਿੰਘ ਧਾਲੀਵਾਲ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਜਸਵੀਰ ਸਿੰਘ ਰਾਣਾ, ਪਰਮਿੰਦਰ ਸਿੰਘ ਧਾਲੀਵਾਲ ਤੇ ਹੋਰ ਅਕਾਲੀ ਦਲ ਦੇ ਵਰਕਰ ਤੇ ਸਮਰਥਕ ਵੀ ਮੌਜੂਦ ਸਨ |
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਬਲਵਿੰਦਰ ਕੌਰ ਪੰਧੇਰ ਦੀ ਹਮਾਇਤ 'ਚ ਪਿੰਡ ਬੁਰਜ ਹਕੀਮਾਂ ਵਿਖੇ ਭਰਵਾਂ ਚੋਣ ਜਲਸਾ ਅਗਲੀ ਖ਼ਬਰ ਇਯਾਲੀ ਸਮਰਥਕ ਬੀਬੀ ਬਲਜੀਤ ਕੌਰ ਦੇ ਹੱਕ 'ਚ ਬੋਪਾਰਾਏ ਕਲਾਂ ਵਿਖੇ ਘਰੋ-ਘਰੀ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।