ਰਾਏਕੋਟ, 9 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਿੰਜਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਜੌਹਲਾਂ ਵਲੋਂ ਜ਼ੋਨ ਅਧੀਨ ਪੈਂਦੇ ਪਿੰਡਾਂ ਵਿਚ ਚੋਣ ਜਲਸੇ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ ਪਿੰਡ ਸੁਖਾਣਾ ਵਿਖੇ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਨੂੰ ਹਰ ਪੱਖੋਂ ਖੁਸ਼ਹਾਲ ਬਣਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਕਰਕੇ ਲੋਕ 'ਆਪ' ਉਮੀਦਵਾਰਾਂ ਦੀ ਹਮਾਇਤ ਵਿਚ ਆ ਕੇ ਪਾਰਟੀ ਨਾਲ ਜੁੜ੍ਹ ਰਹੇ ਹਨ, ਜਿਸ ਸਦਕਾ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ 'ਆਪ' ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਚੋਣ ਜਲਸੇ ਨੂੰ ਸਰਪੰਚ ਗੁਰਪਾਲ ਸਿੰਘ ਜੰਡ, ਚੇਅਰਮੈਨ ਗੁਰਮਿੰਦਰ ਸਿੰਘ ਤੂਰ ਆਦਿ ਵਲੋਂ ਵੀ ਸੰਬੋਧਨ ਕੀਤਾ | ਇਸ ਸਮੇਂ ਠੇਕੇਦਾਰ ਮਨਸਾ ਖਾਂ ਨੱਥੋਵਾਲ, ਪੀ.ਏ. ਕਮਲ ਸੁਖਾਣਾ, ਸਰਪੰਚ ਮਨਜੀਤ ਸਿੰਘ ਸੁਖਾਣਾ, ਪੰਚ ਸੁਖਦੇਵ ਸਿੰਘ, ਪੰਚ ਧਨਵੰਤ ਸਿੰਘ, ਪੰਚ ਕਮਲਪ੍ਰੀਤ ਕੌਰ, ਪੰਚ ਕਿਰਨਪ੍ਰੀਤ ਕੌਰ, ਪੰਚ ਸੁਖਵਿੰਦਰ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਟੀਨੂੰ, ਸਾਬਕਾ ਸਰਪੰਚ ਬਲੌਰ ਸਿੰਘ, ਸਾਬਕਾ ਪੰਚ ਪਵਿੱਤਰ ਸਿੰਘ ਗਰੇਵਾਲ, ਅਮਨਦੀਪ ਸਿੰਘ ਮਾਂਗਟ, ਨੰਬਰਦਾਰ ਮਨਜੀਤ ਸਿੰਘ, ਵਿੱਕੀ ਸਿੰਘ ਡਾਂਗੋ, ਮਨਦੀਪ ਸਿੰਘ, ਫੌਜੀ ਅਮਰ ਸਿੰਘ, ਹਰਬੰਸ ਸਿੰਘ, ਫੌਜੀ ਦਲਵਾਰਾ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਸਾਬਕਾ ਪੰਚ, ਗੁਰਪ੍ਰੀਤ ਸਿੰਘ ਸੁੱਖਾ ਆਦਿ ਹਾਜ਼ਰ ਸਨ |