ਹਠੂਰ, 9 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਮਾਣੂੰਕੇ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਮਨਜੀਤ ਕੌਰ ਦੇਹੜਕਾ ਨੇ ਅੱਜ ਪਿੰਡ ਰਸੂਲਪੁਰ ਤੇ ਮੱਲ੍ਹਾ ਵਿਖੇ ਆਪਣਾ ਚੋਣ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੀ ਕੋਰ ਕਮੇਟੀ ਮੈਂਬਰ ਐੱਸ.ਆਰ. ਕਲੇਰ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਦਿਹਾਤੀ ਪ੍ਰਧਾਨ ਚੰਦ ਸਿੰਘ ਡੱਲਾ, ਸੀਨੀਅਰ ਅਕਾਲੀ ਆਗੂ ਸਰਪ੍ਰੀਤ ਸਿੰਘ ਕਾਉਂਕੇ ਅਤੇ ਉਮੀਦਵਾਰ ਬੀਬੀ ਮਨਜੀਤ ਕੌਰ ਦੇ ਪਤੀ ਗਿਆਨੀ ਭਜਨ ਸਿੰਘ ਦੇਹੜਕਾ ਉੱਚੇਚੇ ਤੌਰ 'ਤੇ ਹਾਜ਼ਰ ਸਨ | ਪਿੰਡ ਰਸੂਲਪੁਰ ਤੇ ਮੱਲ੍ਹਾ ਵਿਖੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਪਾਰਟੀ ਉਮੀਦਵਾਰ ਬੀਬੀ ਮਨਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਗਿਆਨੀ ਭਜਨ ਸਿੰਘ ਦੇਹੜਕਾ ਇਕ ਨੇਕ, ਇਮਾਨਦਾਰ ਤੇ ਸਿੱਖੀ ਨਾਲ ਜੁੜੇ ਹੋਏ ਉਮੀਦਵਾਰ ਹਨ, ਜਿੰਨ੍ਹਾਂ ਦਾ ਲੋਪੋ ਸੰਪ੍ਰਦਾਇ, ਨਾਨਕਸਰ ਸੰਪ੍ਰਦਾਇ ਅਤੇ ਹੋਰਨਾਂ ਮਹਾਂਪੁਰਸ਼ਾਂ ਨਾਲ ਨਿੱਘਾ ਪਿਆਰ ਹੈ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਤਾਂ ਜੋ ਲੋਕਾਂ ਦੀ ਆਪਣੀ ਖੇਤਰੀ ਪਾਰਟੀ ਹੋਰ ਮਜ਼ਬੂਤ ਹੋਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਤਾਂ ਜੋ ਉਨ੍ਹਾਂ ਦੀ ਪਾਰਟੀ ਲੋਕ ਮਸਲਿਆਂ ਦੇ ਹੱਲ ਲਈ ਕੰਮ ਕਰ ਸਕੇ | ਉਮੀਦਵਾਰ ਦੇ ਪਤੀ ਗਿਆਨੀ ਭਜਨ ਸਿੰਘ ਨੇ ਵੀ ਆਪਣੇ ਹੱਕ 'ਚ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ | ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਅਤੇ ਸਾਬਕਾ ਸਰਪੰਚ ਸ਼ੇਰ ਸਿੰਘ ਰਸੂਲਪੁਰ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਵੱਡੀ ਲੀਡ ਨਾਲ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਗੇ | ਇਸ ਮੌਕੇ ਜਸਵੀਰ ਸਿੰਘ ਦੇਹੜਕਾ, ਸੁਖਦੇਵ ਸਿੰਘ ਧਾਲੀਵਾਲ ਹਾਜ਼ਰ ਸਨ