ਜਗਰਾਉਂ, 9 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)-ਹਲਕਾ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜਸਕਰਨ ਸਿੰਘ ਦਿਉਲ ਨੇ ਅੱਜ ਪਿੰਡ ਛੱਜਾਵਾਲ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਰੱਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਾਂਸ ਕਲਾਂ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਅਤੇ ਬਲਾਕ ਸੰਮਤੀ ਜ਼ੋਨ ਛੱਜਾਵਾਲ ਤੋਂ ਉਮੀਦਵਾਰ ਬੀਬੀ ਕਮਲਜੀਤ ਕੌਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕੱਲੀ ਖੇਤਰੀ ਪਾਰਟੀ ਹੈ ਜੋ ਸੂਬੇ ਦੇ ਅਧਿਕਾਰਾਂ ਲਈ ਸਦਾ ਮੁੱਖ ਭੂਮਿਕਾ ਨਿਭਾਉਂਦੀ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿਚ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਇੱਛਾ ਸਾਫ਼ ਨਜ਼ਰ ਆ ਰਹੀ ਹੈ ਅਤੇ ਇਸ ਦਾ ਸਬੂਤ ਪੰਜਾਬ ਦੇ ਲੋਕ 14 ਦਸੰਬਰ ਨੂੰ ਹੋਣ ਵਾਲੀਆਂ ਸਥਾਨਕ ਚੋਣਾਂ ਵਿਚ ਦੇਣਗੇ | ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਦਾਖਾ ਹਲਕੇ 'ਚ ਅਕਾਲੀ ਦਲ ਦੇ ਉਮੀਦਵਾਰਾਂ ਹੱਕ 'ਚ ਲਹਿਰ ਬਣੀ ਹੈ ਅਤੇ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ | ਅਕਾਲੀ ਦਲ ਵਲੋਂ ਪਿੰਡ ਛੱਜਾਵਾਲ ਦੇ ਨਾਲ ਹੋਰ ਪਿੰਡਾਂ 'ਚ ਵੀ ਭਰਵੇਂ ਚੋਣ ਜਲਸੇ ਕੀਤੇ ਗਏ | ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ, ਗੁਰਿੰਦਰਜੀਤ ਸਿੰਘ ਰੂਮੀ, ਚੇਅਰਮੈਨ ਬਲਦੇਵ ਸਿੰਘ ਬੀੜ ਗਗੜਾ, ਚੇਅਰਮੈਨ ਤਰਸੇਮ ਸਿੰਘ ਚਚਰਾੜੀ, ਪ੍ਰਧਾਨ ਸੁਰਜੀਤ ਸਿੰਘ ਕੋਠੇ ਹਾਂਸ, ਸਰਕਲ ਪ੍ਰਧਾਨ ਹਰਪਾਲ ਸਿੰਘ ਕੋਠੇ ਪੋਨੇ, ਚੇਅਰਮੈਨ ਲਖਵਿੰਦਰ ਸਿੰਘ, ਹਰਦੀਪ ਸਿੰਘ, ਬਸੰਤ ਸਿੰਘ ਸੰਤਾ, ਕੁਲਦੀਪ ਸਿੰਘ ਜੀ.ਐੱਮ, ਹਾਕਮ ਸਿੰਘ, ਬਲਬੀਰ ਸਿੰਘ ਸੂਬੇਦਾਰ, ਸੰਦਲ ਸਿੰਘ, ਜਸਵੀਰ ਸਿੰਘ ਜੱਸੀ, ਜਗਦੇਵ ਸਿੰਘ ਜੱਗਾ, ਗੁਰਵਿੰਦਰ ਸਿੰਘ ਕੋਠੇ ਹਾਂਸ, ਮਹਿੰਦਰ ਸਿੰਘ, ਸੁਰਿੰਦਰ ਸਿੰਘ ਸੱਤੂ, ਰੂਪ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਅਹੁਦੇਦਾਰ ਅਤੇ ਪਿੰਡ ਵਾਸੀ ਹਾਜ਼ਰ ਸਨ |