27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੰਚਾਇਤ ਸੰਮਤੀ ਜ਼ੋਨ ਮੁੱਲਾਂਪੁਰ ਲਈ ਕਾਂਗਰਸੀ ਉਮੀਦਵਾਰ ਮਨਵੀਰ ਸਿੰਘ ਨੂੰ ਵੋਟ ਦੀ ਅਪੀਲ

ਅਜੀਤ ਡੈਸਕ 10-12-2025
ਮੁੱਲਾਂਪੁਰ-ਦਾਖਾ, 9 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪੰਚਾਇਤ ਸੰਮਤੀ ਜ਼ੋਨ ਮੁੱਲਾਂਪੁਰ ਲਈ ਕਾਂਗਰਸ ਪਾਰਟੀ ਉਮੀਦਵਾਰ ਮਨਵੀਰ ਸਿੰਘ ਕਲੇਰ ਦੇ ਚੋਣ ਨਿਸ਼ਾਨ ਹੱਥ ਪੰਜਾ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨ: ਸਕੱਤਰ ਪ੍ਰਦੇਸ਼ ਕਾਂਗਰਸ, ਇੰਚਾਰਜ ਹਲਕਾ ਦਾਖਾ ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਸਰਪੰਚ ਸਾਧੂ ਸਿੰਘ ਮੁੱਲਾਂਪੁਰ (ਐੱਨ.ਆਰ.ਆਈ) ਵਲੋਂ ਪਿੰਡ ਮੁੱਲਾਂਪੁਰ, ਬੜੈਚ, ਕੈਲਪੁਰ, ਚੱਕ ਕਲਾਂ ਦੇ ਵੋਟਰਾਂ ਨੂੰ ਕਾਂਗਰਸ ਦੇ ਨੌਜਵਾਨ ਆਗੂ ਮਨਵੀਰ ਸਿੰਘ ਦੇ ਹੱਥ ਪੰਜਾ ਚੋਣ ਨਿਸ਼ਾਨ ਲਈ ਵੋਟ ਦੀ ਮੰਗ ਹੋ ਰਹੀ ਹੈ | ਵਿਧਾਨ ਸਭਾ ਹਲਕਾ ਦਾਖਾ 'ਚ ਪੰਚਾਇਤ ਸੰਮਤੀ ਮੁੱਲਾਂਪੁਰ ਦੇ 25 ਖੇਤਰੀ ਹਲਕੇ ਸੰਮਤੀ ਜ਼ੋਨਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਧੜੱਲੇ ਨਾਲ ਚੋਣ ਲੜ ਰਹੇ ਹਨ | ਮਨਵੀਰ ਸਿੰਘ ਮੁੱਲਾਂਪੁਰ ਨੂੰ ਸੰਮਤੀ ਜ਼ੋਨ ਦੇ ਚਾਰੇ ਪਿੰਡਾਂ ਨਾਲ ਸਬੰਧਿਤ ਨੌਜਵਾਨਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ | ਹੱਥ ਪੰਜਾ ਚੋਣ ਨਿਸ਼ਾਨ ਵਾਲੇ ਕਾਂਗਰਸ ਪਾਰਟੀ ਉਮੀਦਵਾਰ ਮਨਵੀਰ ਸਿੰਘ ਵਲੋਂ ਆਪਣੀ ਵਲੰਟੀਅਰ ਟੀਮ ਨੂੰ ਨਾਲ ਲੈ ਕੇ ਵੋਟ ਲਈ ਅਸਰਦਾਰ ਨੁੱਕੜ ਮੀਟਿੰਗਾਂ ਹੋ ਰਹੀਆਂ | ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਸੀਨੀਅਰ ਕਾਂਗਰਸ ਪਾਰਟੀ ਆਗੂ ਮਨਪ੍ਰੀਤ ਸਿੰਘ ਈਸੇਵਾਲ, ਬਲਾਕ ਕਾਂਗਰਸ ਪ੍ਰਧਾਨ ਸੁਖਵਿੰਦਰ ਸਿੰਘ ਪਮਾਲੀ, ਹਲਕਾ ਦਾਖਾ 'ਚ ਯੂਥ ਕਾਂਗਰਸ ਦੇ ਪ੍ਰਧਾਨ ਤਨਵੀਰ ਸਿੰਘ ਜੋਧਾਂ, ਹਲਕਾ ਦਾਖਾ ਕੋਆਰਡੀਨੇਟਰ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਕਰਨੈਲ ਸਿੰਘ ਗਿੱਲ, ਸਾਬਕਾ ਸੰਮਤੀ ਮੈਂਬਰ ਜਸਪਾਲ ਸਿੰਘ, ਸਾਬਕਾ ਸਰਪੰਚ ਬਲਬੀਰ ਸਿੰਘ ਗਿੱਲ, ਦੀ ਖੇਤੀਬਾੜੀ ਸਹਿਕਾਰੀ ਸਭਾ ਮੁੱਲਾਂਪੁਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਸੁਖਜੀਤ ਸਿੰਘ, ਹੋਰਨਾਂ ਵਲੋਂ ਕਾਂਗਰਸ ਪਾਰਟੀ ਉਮੀਦਵਾਰ ਮਨਵੀਰ ਸਿੰਘ ਨੂੰ ਵੋਟ ਦੀ ਅਪੀਲ ਕੀਤੀ ਜਾ ਰਹੀ ਹੈ | ਪਿੰਡ ਕੈਲਪੁਰ ਸਰਪੰਚ ਹਰਕੇਵਲ ਸਿੰਘ ਰਾਏ, ਸਾਬਕਾ ਸਰਪੰਚ ਸੁਰਿੰਦਰ ਸਿੰਘ, ਪੰਚ ਮਨਜੀਤ ਸਿੰਘ, ਪਿੰਡ ਚੱਕ ਕਲਾਂ ਸਾਬਕਾ ਸਰਪੰਚ ਅਜਮਿੰਦਰ ਸਿੰਘ, ਸੁਖਪਾਲ ਸਿੰਘ ਧਾਲੀਵਾਲ, ਹੋਰਨਾਂ ਵਲੋਂ ਆਪਣੀ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਵੀਰ ਸਿੰਘ ਦੇ ਚੋਣ ਨਿਸ਼ਾਨ ਹੱਥ ਪੰਜਾ ਲਈ ਵੋਟ ਮੰਗੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ 'ਆਪ' ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ ਅਗਲੀ ਖ਼ਬਰ ਬਾਰਾਂਸਿੰਗਾ ਅੱਗੇ ਆਉਣ ਕਰ ਕੇ ਟੂਰਿਸਟ ਬੱਸ ਪਲਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।