ਰਾਏਕੋਟ, 9 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੱਖੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵਿੰਦਰ ਕੌਰ ਪੰਧੇਰ ਪਤਨੀ ਰਾਜਦੀਪ ਸਿੰਘ ਆਂਡਲੂ ਅਤੇ ਬਲਾਕ ਸੰਮਤੀ ਜ਼ੋਨ ਤਾਜਪੁਰ ਤੋਂ 'ਆਪ' ਉਮੀਦਵਾਰ ਰੁਪਿੰਦਰਜੀਤ ਸਿੰਘ ਉਰਫ਼ ਸੋਹਣ ਬਾਬਾ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਤਹਿਤ ਅੱਜ ਪਿੰਡ ਬਸਰਾਵਾਂ ਵਿਖੇ ਵਿਸ਼ਾਲ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਿਚ ਇੰਨ੍ਹਾਂ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਆਖਿਆ ਕਿ ਸੂਬਾ ਵਾਸੀ 'ਆਪ' ਸਰਕਾਰ ਤੋਂ ਖੁਸ਼ ਹਨ, ਜਿਸ ਦੇ ਚੱਲਦੇ ਇੰਨ੍ਹਾਂ ਚੋਣਾਂ ਵਿਚ 'ਆਪ' ਪਾਰਟੀ ਦੀ ਜਿੱਤ ਯਕੀਨੀ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ 14 ਦਸੰਬਰ ਨੂੰ ਚੋਣ ਨਿਸ਼ਾਨ ਝਾੜੂ 'ਤੇ ਮੋਹਰ ਲਗਾ ਕੇ 'ਆਪ' ਉਮੀਦਵਾਰਾਂ ਨੂੰ ਜੇਤੂ ਬਣਾਇਆ ਜਾਵੇ | ਇਸ ਮੌਕੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ, ਬਲਵੰਤ ਸਿੰਘ ਜੰਟਾ, ਸਰਪੰਚ ਗੁਰਮੀਤ ਕੌਰ ਬਸਰਾਵਾਂ, ਭਗਵੰਤ ਸਿੰਘ ਬਸਰਾਉਂ, ਪੰਚ ਸਤਵਿੰਦਰ ਸਿੰਘ, ਸੁਖਦੇਵ ਸਿੰਘ, ਵਰਿੰਦਰ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ ਤਾਜਪੁਰ, ਅਮਰਜੀਤ ਸਿੰਘ ਗੋਂਦਵਾਲ ਆਦਿ ਹਾਜ਼ਰ ਸਨ |