27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਡਾ: ਕੰਗ ਵਲੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਲਾਡੀ ਅਤੇ ਸੰਮਤੀ ਉਮੀਦਵਾਰ ਰਾਊਵਾਲ ਦੇ ਹੱਕ 'ਚ ਵਿਸ਼ਾਲ ਮੀਟਿੰਗ

ਅਜੀਤ ਡੈਸਕ 10-12-2025
ਸਿੱਧਵਾਂ ਬੇਟ, 9 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ 'ਆਪ' ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੇ ਅੱਜ ਲਾਗਲੇ ਪਿੰਡ ਜੰਡੀ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਤੋਂ ਚੋਣ ਨਿਸ਼ਾਨ ਝਾੜੂ 'ਤੇ ਚੋਣ ਲੜ ਰਹੇ ਉਮੀਦਵਾਰ ਬਲਕਾਰ ਸਿੰਘ ਲਾਡੀ ਅਤੇ ਸੰਮਤੀ ਜ਼ੋਨ ਰਾਊਵਾਲ ਤੋਂ ਚੋਣ ਲੜ ਰਹੇ ਉਮੀਦਵਾਰ ਸੁਖਵਿੰਦਰ ਸਿੰਘ ਰਾਣਾ ਦੇ ਹੱਕ ਵਿਚ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਨੇ ਜਿਸ ਤਰ੍ਹਾਂ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਉਸ ਦੀ ਬਦੌਲਤ ਲੋਕਾਂ ਦਾ ਝੁਕਾਅ ਪੂਰੀ ਤਰ੍ਹਾਂ ਹੁਣ ਸੂਬਾ ਸਰਕਾਰ ਵੱਲ ਹੋ ਗਿਆ ਹੈ | ਉਨ੍ਹਾਂ ਵੋਟਰਾਂ ਨੂੰ ਉਕਤ ਦੋਹਾਂ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਤੁਸੀਂ ਇਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉ, ਮੈਂ ਗ੍ਰਾਂਟਾਂ ਦੇ ਗੱਫੇ ਦੇ ਦੇਵਾਂਗਾ | ਇਸ ਮੌਕੇ ਬਲਾਕ ਪ੍ਰਧਾਨ ਸਾਬਕਾ ਸਰਪੰਚ ਗੁਲਵੰਤ ਸਿੰਘ ਜੰਡੀ, ਐਂਟੀ ਡਰੱਗ ਪ੍ਰਧਾਨ ਰਵਿੰਦਰ ਰਵੀ ਆਦਿ ਨੇ ਵੀ ਵੋਟਰਾਂ ਨੂੰ ਝਾੜੂ ਦੇ ਨਿਸ਼ਾਨ 'ਤੇ ਮੋਹਰ ਲਗਾ ਕੇ ਦੋਹਾਂ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਮਾ. ਬਲਜਿੰਦਰ ਸਿੰਘ, ਹਰਜਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ, ਸੁਖਵੀਰ ਸਿੰਘ, ਦੀਪਕ ਭੁੱਲਰ, ਨੰਬਰਦਾਰ ਕਰਮਜੀਤ ਸਿੰਘ, ਪਾਲ ਸਿੰਘ, ਬਲਜੀਤ ਸਿੰਘ ਭੁੱਲਰ, ਇਰਵਿੰਦਰ ਸਿੰਘ, ਕਿਰਪਾਲ ਸਿੰਘ, ਜਗਤਾਰ ਸਿੰਘ, ਕੁਲਜੀਤ ਸਿੰਘ ਕਾਲਾ, ਜਗਰੂਪ ਸਿੰਘ, ਕੁਲਵੰਤ ਸਿੰਘ, ਜਸਵੀਰ ਸਿੰਘ ਆਦਿ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਇਯਾਲੀ ਦੀ ਹਮਾਇਤ ਪ੍ਰਾਪਤ ਉਮੀਦਵਾਰ ਦੇ ਹੱਕ 'ਚ ਹਵਾ ਚੱਲਣ ਲੱਗੀ-ਜਥੇਦਾਰ ਰਤਨ/ਜਗਦੇਵ ਸਿੰਘ ਗਰੇਵਾਲ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ 'ਆਪ' ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।