ਜੋਧਾਂ, 9 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਵਿਧਾਨ ਸਭਾ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ, ਹਲਕੇ ਵਿਚ ਉਮੀਦਵਾਰਾਂ ਦੇ ਹੱਕ ਵਿਚ ਕੀਤੀਆਂ ਜਾਂ ਰਹੀਆਂ ਮੀਟਿੰਗ ਵਿਚ ਸਹਿਜੇ ਦੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜਿਸ ਤਰ੍ਹਾਂ ਲੋਕ 'ਆਪ' ਵਿਧਾਇਕ ਇਯਾਲੀ ਦੇ ਕੀਤੇ ਵਿਕਾਸ ਕਾਰਜਾਂ ਤੋਂ ਸੰਤੁਸ਼ਟ ਆਜ਼ਾਦ ਉਮੀਦਵਾਰਾਂ ਦੇ ਹੱਕ 'ਚ ਫ਼ਤਵਾ ਦੇਣ ਨੂੰ ਤਿਆਰ ਬੈਠੇ ਹਨ | ਉਕਤ ਪ੍ਰਗਟਾਵਾ ਜਥੇਦਾਰ ਅਜਮੇਰ ਸਿੰਘ ਰਤਨ ਤੇ ਸਾਬਕਾ ਸਰਪੰਚ ਜਗਦੇਵ ਸਿੰਘ ਗਰੇਵਾਲ ਜੋਧਾਂ ਨੇ ਵੱਖ-ਵੱਖ ਪਿੰਡਾਂ ਅੰਦਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਉਮੀਦਵਾਰ ਪ੍ਰਦੀਪ ਕੌਰ ਪਤਨੀ ਜਗਜੀਤ ਸਿੰਘ ਅਤੇ ਬਲਾਕ ਸੰਮਤੀ ਜ਼ੋਨ ਛੋਕਰ ਤੋਂ ਉਮੀਦਵਾਰ ਕਿਰਨਜੀਤ ਕੌਰ ਪਤਨੀ ਸੰਤੋਖ ਸਿੰਘ ਦੇ ਹੱਕ ਵਿਚ ਮੀਟਿੰਗਾਂ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੋਣ ਨਿਸ਼ਾਨ ਟਰੱਕ ਤੇ ਬਲਾਕ ਸੰਮਤੀ ਚੋਣ ਨਿਸ਼ਾਨ ਟਾਰਚ 'ਤੇ ਮੋਹਰ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਥੇਦਾਰ ਅਜਮੇਰ ਸਿੰਘ ਰਤਨ ਨੇ ਦਾਅਵਾ ਕੀਤਾ ਕਿ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਹਮਾਇਤ ਪ੍ਰਾਪਤ ਉਮੀਦਵਾਰ ਵਿਰੋਧੀ ਉਮੀਦਵਾਰਾਂ ਨਾਲੋਂ ਚੋਣ ਪ੍ਰਚਾਰ ਵਿਚ ਕਾਫ਼ੀ ਅੱਗੇ ਨਿਕਲ ਚੁੱਕੇ ਹਨ |