28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਹਲਕੇ ਦਾਖਾ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ-ਕੈਪਟਨ ਸੰਧੂ

ਅਜੀਤ ਡੈਸਕ 10-12-2025
ਚੌਂਕੀਮਾਨ, 9 ਦਸੰਬਰ (ਤੇੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਕਲਾਂ ਵਿਖੇ ਜ਼ੋਨ ਪੁੜੈਣ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਸਿੰਘ ਭੱਠਾਧੂਹਾ (ਸਾਬਕਾ ਸਰਪੰਚ) ਅਤੇ ਜ਼ੋਨ ਗੁੜੇ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ (ਸਾਬਕਾ ਸਰਪੰਚ ਮੰਡਿਆਣੀ) ਦੇ ਹੱਕ ਵਿਚ ਸਰਪੰਚ ਪਰਮਿੰਦਰ ਸਿੰਘ ਤਲਵੰਡੀ, ਯੂਥ ਆਗੂ ਸਰਬਜੀਤ ਸਿੰਘ ਧਨੋਆ ਤੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ ਦੀ ਅਗਵਾਈ ਕਾਂਗਰਸ ਵਰਕਰਾਂ ਵਲੋਂ ਕਰਵਾਏ ਚੋਣ ਜਲਸੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਜਨਰਲ ਸਕੱਤਰ ਦਰਸ਼ਨ ਸਿੰਘ ਬੀਰਮੀ, ਪਰੇਮ ਸਿੰਘ ਬਾਸੀਆਂ ਤੇ ਸਰਬਜੋਤ ਕੌਰ ਬਰਾੜ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਪਿੰਡ ਤਲਵੰਡੀ ਕਲਾਂ ਦੇ ਵਾਸੀਆਂ ਨੂੰ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਸਿੰਘ ਭੱਠਾਧੂਹਾ ਅਤੇ ਜ਼ੋਨ ਗੁੜੇ ਤੋਂ ਬਲਾਕ ਸੰਮਤੀ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਦੇ ਹੱਕ ਵਿਚ ਆਪਣੀਆਂ ਕੀਮਤੀ ਵੋਟਾਂ ਪਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਹਲਕੇ ਦਾਖੇ 'ਚ 3 ਜ਼ਿਲ੍ਹਾ ਪ੍ਰੀਸ਼ਦ ਤੇ 25 ਬਲਾਕ ਸੰਮਤੀਆਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਸਰਪੰਚ ਪਰਮਿੰਦਰ ਸਿੰਘ ਤਲਵੰਡੀ, ਯੂਥ ਆਗੂ ਸਰਬਜੀਤ ਸਿੰਘ ਧਨੋਆ ਤੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ ਨੇ ਕੈਪਟਨ ਸੰਦੀਪ ਸੰਧੂ ਸਮੇਤ ਦੋਵੇਂ ਉਮੀਦਵਾਰਾਂ ਤੇ ਆਏ ਹੋਏ ਕਾਂਗਰਸੀ ਆਗੂਆਂ ਦਾ ਸਨਮਾਨ ਕੀਤਾ | ਇਸ ਮੌਕੇ ਹਰਦੇਵ ਸਿੰਘ, ਜਗਵਿੰਦਰ ਸਿੰਘ ਭੋਲਾ, ਅਮਰਜੀਤ ਸਿੰਘ, ਹਰਮਿੰਦਰ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ ਕਾਲੂ, ਪਰਮਿੰਦਰ ਸਿੰਘ ਬੋਪਾਰਾਏ, ਗੁਰਮੁੱਖ ਸਿੰਘ, ਜਸਵਿੰਦਰ ਸਿੰਘ ਜੱਸਾ, ਮੁਖਤਿਆਰ ਸਿੰਘ, ਨਛੱਤਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਵਿਧਾਇਕ ਹਿੱਸੋਵਾਲ ਦੀ ਅਗਵਾਈ ਹੇਠ ਕਈ ਲੋਕ ਕਾਂਗਰਸ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਜਲਾਲ ਉਸਮਾ ਵਲੋਂ ਜ਼ੋਨ ਧੂਲਕਾ ਅਤੇ ਕਾਲੇਕੇ ਤੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।