28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਬਕਾ ਵਿਧਾਇਕ ਹਿੱਸੋਵਾਲ ਦੀ ਅਗਵਾਈ ਹੇਠ ਕਈ ਲੋਕ ਕਾਂਗਰਸ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 10-12-2025
ਸਿੱਧਵਾਂ ਬੇਟ, 9 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗਾਲਿਬ ਕਲਾਂ ਤੋਂ ਚੋਣ ਲੜ ਰਹੇ ਉਮੀਦਵਾਰ ਹਰਿੰਦਰ ਸਿੰਘ ਚਾਹਲ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਬੇਟ ਇਲਾਕੇ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਲੋਕ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ ਅਤੇ ਸੀਨੀਅਰ ਕਾਂਗਰਸੀ ਆਗੂ ਕਰਨਜੀਤ ਸਿੰਘ ਸੋਨੀ ਗਾਲਿਬ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿੰਨ੍ਹਾਂ ਨੇ ਹਰਿੰਦਰ ਸਿੰਘ ਚਾਹਲ ਦੇ ਚੋਣ ਨਿਸ਼ਾਨ ਪੰਜੇ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸਫ਼ਲ ਬਣਾਉਣ ਦੀ ਗੱਲ ਆਖੀ | ਇਸ ਨਵਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਫੀਪੁਰਾ, ਸਰਪੰਚ ਨਾਹਰ ਸਿੰਘ ਕੰਨੀਆਂ, ਸਰਪੰਚ ਜਸਵੀਰ ਸਿੰਘ ਜੱਸਾ ਨੇ ਵੀ ਹਰਿੰਦਰ ਚਾਹਲ ਨੂੰ ਬੇਟ ਇਲਾਕੇ ਵਿਚੋਂ ਵੱਡੀ ਲੀਡ ਨਾਲ ਜਿਤਾਉਣ ਦਾ ਵਿਸ਼ਵਾਸ ਦਿਵਾਇਆ |
ਪਿਛਲੀ ਖ਼ਬਰ ਜਸਕਰਨ ਸਿੰਘ ਦਿਉਲ ਦੀ ਅਗਵਾਈ ਹੇਠ ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ ਤੇਜੀ ਢੈਪਈ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਹਲਕੇ ਦਾਖਾ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ-ਕੈਪਟਨ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।