ਜੋਧਾਂ, 9 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ 'ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਿਆ ਜਦੋਂ ਬਲਾਕ ਸੰਮਤੀ ਮੈਂਬਰ ਗੁਰਤੇਜ ਸਿੰਘ ਤੇਜੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਹਲਕਾ ਇੰਚਾਰਜ ਜਸਕਰਨ ਸਿੰਘ ਦਿਉਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ¢ ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਗੁਰਤੇਜ ਸਿੰਘ ਤੇਜੀ ਨੂੰ ਸਿਰੋਪਾਉ ਭੇਂਟ ਕਰਦਿਆਂ ਪਾਰਟੀ ਵਲੋਂ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਜਸਕਰਨ ਸਿੰਘ ਦਿਉਲ ਨੇ ਇਸ ਮੌਕੇ ਕਿਹਾ ਕਿ ਹਲਕਾ ਦਾਖਾ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਮਜ਼ਬੂਤ ਹੋ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਹਰ ਜ਼ੋਨ ਦੇ ਵਧੇਰੇ ਗਿਣਤੀ ਵੋਟਰਾਂ ਦਾ ਰੁੱਖ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲ ਆਪ ਮੁਹਾਰੇ ਵਿਖਾਈ ਦਿੰਦਾ ਹੈ, ਜਿਸ ਦਾ ਮੁੱਖ ਕਾਰਨ ਹੈ ਕਿ ਲੋਕ ਪੰਜਾਬ ਦੀ ਸੱਤ੍ਹਾ 'ਤੇ ਰਾਜ ਕਰ ਰਹੀ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਬੁਰੀ ਤਰ੍ਹਾਂ ਤੰਗ ਆ ਚੁੱਕੇ ਹਨ ¢ ਉਨ੍ਹਾਂ ਕਿਹਾ ਕਿ ਏਨਾ ਹੀ ਨਹੀਂ ਲੋਕਾਂ ਨੂੰ ਇਸ ਗੱਲ ਦਾ ਭਰੋਸਾ ਵੀ ਹੈ ਕਿ ਸੁਖਬੀਰ ਸਿੰਘ ਬਾਦਲ ਹੀ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰ ਸਕਦੇ ਹਨ¢ ਇਸ ਮੌਕੇ ਸਰਕਲ ਪ੍ਰਧਾਨ ਅੰਮਿ੍ਤਪਾਲ ਸਿੰਘ ਦਿਉਲ ਖੰਡੂਰ, ਨਿਰਮਲ ਸਿੰਘ ਰਤਨ, ਗੁਰਦੀਪ ਸਿੰਘ ਅਕਾਲੀ, ਨਾਰੰਗ ਸਿੰਘ ਢੈਪਈ, ਰਵਿੰਦਰ ਸਿੰਘ ਪੱਪੂ, ਮਨਦੀਪ ਸਿੰਘ, ਅਰਵਿੰਦਰ ਸਿੰਘ, ਇਕਬਾਲ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ,