28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਲਾਕ ਸੰਮਤੀ ਉਮੀਦਵਾਰ ਵਲੋਂ ਚੋਣਾਂ ਵਿਚ ਵੰਡਣ ਲਈ ਲਿਆਂਦੀਆਂ ਸ਼ਰਾਬ ਦੀਆਂ 167 ਬੋਤਲਾਂ ਬਰਾਮਦ

ਅਜੀਤ ਡੈਸਕ 10-12-2025
ਜੋਧਾਂ, 9 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੀ ਪੁਲੀਸ ਨੇ ਕਥਿਤ ਤੌਰ 'ਤੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੰਡਣ ਲਈ ਲਿਆਂਦੀ ਸ਼ਰਾਬ ਦੀਆਂ ਕਰੀਬ 14 ਪੇਟੀਆਂ (167 ਬੋਤਲਾਂ) ਫੜੇ੍ਹ ਜਾਣ ਦੀ ਪੁਸ਼ਟੀ ਉੱਪ ਪੁਲਿਸ ਕਪਤਾਨ ਦਾਖਾ ਵਰਿੰਦਰ ਸਿੰਘ ਖੋਸਾ ਨੇ ਕੀਤੀ ਹੈ | ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਦੌਰਾਨ ਮੁਲਜ਼ਮ ਪਿੰਦਰ ਸਿੰਘ ਪੁੱਤਰ ਚਰਨ ਸਿੰਘ ਦੇ ਘਰੋਂ ਇਹ ਬਰਾਮਦਗੀ ਕੀਤੀ ਗਈ ਹੈ, ਜਿਸ ਵਿਚ ਪੰਜਾਬ ਹੀਰ ਦੀਆਂ 73 ਬੋਤਲਾਂ, ਰਸਭਰੀ ਦੀਆਂ 58 ਬੋਤਲਾਂ ਅਤੇ ਰਾਇਲ ਸਟੈਗ ਦੀਆਂ 36 ਬੋਤਲਾਂ ਦੀ ਬਰਾਮਦੀ ਹੋਈ ਹੈ | ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਖ਼ਿਲਾਫ਼ ਆਬਕਾਰੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ | ਡੀ.ਐੱਸ.ਪੀ ਖੋਸਾ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਸ਼ਰਾਬ ਬਲਾਕ ਸੰਮਤੀ ਕਾਂਗਰਸੀ ਉਮੀਦਵਾਰ ਦੀ ਹੋਣ ਬਾਰੇ ਪੁਸ਼ਟੀ ਕੀਤੀ ਹੈ | ਉੱਧਰ ਬਲਾਕ ਸੰਮਤੀ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਸੱਤ੍ਹਾਧਾਰੀ ਧਿਰ ਵਲੋਂ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਚੜ੍ਹਤ ਦੇਖ ਕੇ ਵਿਰੋਧੀ ਵਲੋਂ ਬਦਨਾਮ ਕਰਨ ਦੀ ਸਾਜਿਸ਼ ਰਚੀ ਗਈ ਹੈ |

ਪਿਛਲੀ ਖ਼ਬਰ ਮਨਵੀਰ ਕਲੇਰ ਦੇ ਚੋਣ ਨਿਸ਼ਾਨ ਹੱਥ ਪੰਜਾ ਨੂੰ ਵੋਟ ਲਈ ਨੁੱਕੜ ਮੀਟਿੰਗਾਂ ਕਰ ਰਿਹਾ ਮੇਜਰ ਸਿੰਘ ਮੁੱਲਾਂਪੁਰ ਅਗਲੀ ਖ਼ਬਰ ਸਾਬਕਾ ਵਿਧਾਇਕ ਖ਼ਾਲਸਾ ਨੇ ਬੀਬੀ ਕਾਦੀਆਂ ਤੇ ਕਾਰਜ ਬਾਠ ਦੇ ਹੱਕ 'ਚ ਕੀਤੀ ਭਰਵੀਂ ਚੋਣ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।