28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕਾਮਿਲ ਅਮਰ ਸਿੰਘ ਵਲੋਂ ਸੁਧਾਰ 'ਚ ਸਤਵੰਤ ਸਿੰਘ ਤੇ ਭਗਵੰਤ ਸਿੰਘ ਦੇ ਹੱਕ 'ਚ ਪ੍ਰਚਾਰ

ਅਜੀਤ ਡੈਸਕ 10-12-2025
ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਕਾਂਗਰਸ ਪਾਰਟੀ ਇੰਚਾਰਜ ਕਾਮਿਲ ਅਮਰ ਸਿੰਘ ਬੋਪਾਰਾਏ ਵਲੋਂ ਪਿੰਡ ਸੁਧਾਰ ਪੱਤੀ ਧਾਲੀਵਾਲ ਵਿਖੇ ਯਾਦਵਿੰਦਰ ਸਿੰਘ ਧਾਲੀਵਾਲ ਦੇ ਗ੍ਰਹਿ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਾਬਕਾ ਸਰਪੰਚ ਸਤਵੰਤ ਸਿੰਘ ਧਾਲੀਵਾਲ ਤੇ ਸੰਮਤੀ ਜ਼ੋਨ ਸੁਧਾਰ ਉਮੀਦਵਾਰ ਭਗਵੰਤ ਸਿੰਘ ਦੇ ਹੱਕ ਵਿਚ ਭਰਵੀਂ ਇੱਕਤਰਤਾ ਨੂੰ ਸੰਬੋਧਨ ਕੀਤਾ ਗਿਆ | ਆਪਣੇ ਸੰਬੋਧਨ ਵਿਚ ਅੰਕੜਿਆਂ ਸਹਿਤ ਪੰਜਾਬ ਨੂੰ ਕਰਜ਼ਾਈ ਤੇ ਕਈ ਸਾਲ ਪਿੱਛੇ ਧੱਕਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਮਿਲ ਅਮਰ ਸਿੰਘ ਨੇ ਭਾਜਪਾ 'ਤੇ ਵੀ ਨਿਸ਼ਾਨੇ ਸਾਧੇ | ਉਨ੍ਹਾਂ ਪੰਜਾਬ ਦੀ ਬਿਹਤਰੀ ਲਈ ਕਾਂਗਰਸ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬਾਹਰੀ ਉਮੀਦਵਾਰਾਂ ਦੀ ਬਜਾਏ ਕਾਂਗਰਸ ਪਾਰਟੀ ਨੇ ਜ਼ੋਨਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਪਹਿਲ ਦਿੱਤੀ ਹੈ | ਸਾਬਕਾ ਸਰਪੰਚ ਸੁਖਪਾਲ ਸਿੰਘ ਗੋਂਦਵਾਲ ਤੇ ਹੋਰਨਾਂ ਆਗੂਆਂ ਵਲੋਂ ਵੀ ਸੰਬੋਧਨ ਕੀਤਾ ਗਿਆ | ਇਸ ਮੌਕ ਜਸਵਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਧਾਲੀਵਾਲ, ਬਿੱਲੂ ਧਾਲੀਵਾਲ ਆਦਿ ਸਮੇਤ ਹੋਰ ਕਾਂਗਰਸੀ ਸਮਰਥਕ, ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਉਮੀਦਵਾਰ ਹਾਂਸ ਤੇ ਮੁੱਲਾਂਪੁਰ ਲਈ ਡਾ: ਮੁੱਲਾਂਪੁਰ ਅਤੇ ਚੇਅਰਮੈਨ ਚੱਕ ਨੇ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਗਨੀਵ ਕੌਰ ਮਜੀਠੀਆ ਦੀ ਅਗਵਾਈ 'ਚ ਕੱਥੂਨੰਗਲ ਵਿਖੇ ਰੈਲੀ ਅੱਜ-ਮੇਜਰ ਸ਼ਿਵੀ, ਭਕਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।