28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀ ਲੋਕ ਕਲਾ ਵਾਰ ਵਿਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

ਅਜੀਤ ਡੈਸਕ 10-12-2025
ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਜੋ ਆਪਣੀ ਅਕਾਦਮਿਕ ਉੱਤਮਤਾ ਅਤੇ ਸ਼ਾਨਦਾਰ ਸਹਿ-ਪਾਠਕ੍ਰਮ ਪ੍ਰਾਪਤੀਆਂ ਲਈ ਆਪਣੀ ਵੱਖਰੀ ਪਹਿਚਾਣ ਬਣਾ ਚੁੱਕਾ ਹੈ ਅਤੇ ਇਹ ਸਕੂਲ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਹੁੰਦੇ ਪ੍ਰੋਗਰਾਮਾਂ ਵਿਚ ਹਿੱਸਾ ਲੈਂਦਿਆਂ ਚੰਗਾ ਨਾਮਣਾ ਖੱਟਦਾ ਹੈ | ਇਸੇ ਲੜੀ ਤਹਿਤ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਕਰਵਾਏ ਰਾਸ਼ਟਰੀ ਸੱਭਿਆਚਾਰਕ ਪੁਰਸਕਾਰ ਦੌਰਾਨ ਸਕੂਲ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਪੁਰਸਕਾਰ ਪ੍ਰਾਪਤ ਕੀਤੇ | ਇਨ੍ਹਾਂ ਪੁਰਸਕਾਰਾਂ ਦੀ ਲੜੀ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਹੁਨਰ ਦੇ ਜੌਹਰ ਦਿਖਾਉਂਦਿਆਂ ਪੰਜਾਬੀ ਲੋਕ ਕਲਾ ਵਾਰ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਰਾਸ਼ਟਰੀ ਪੁਰਸਕਾਰ ਸਕੂਲ ਦੀ ਝੋਲੀ ਪਾਇਆ | ਜ਼ਿਕਰਯੋਗ ਹੈ ਕਿ ਕਰਮਨਜੋਤ ਸਿੰਘ, ਸੁਖਪ੍ਰੀਤ ਸਿੰਘ, ਗੁਰਜੀਤ ਸਿੰਘ ਨੇ ਸਕੂਲ ਅਧਿਆਪਕ ਮਾਸਟਰ ਜਗਰੂਪ ਸਿੰਘ ਦੀ ਯੋਗ ਅਗਵਾਈ ਅਧੀਨ 'ਵਾਰ' ਪੇਸ਼ ਕੀਤੀ ਅਤੇ ਚੰਗਾ ਨਾਮਣਾ ਖੱਟਿਆ | ਸਕੂਲ ਪ੍ਰਧਾਨ ਡਾਕਟਰ ਐੱਚ.ਐੱਸ.ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾਕਟਰ ਮਨਪ੍ਰੀਤ ਕੌਰ ਧਾਲੀਵਾਲ ਅਤੇ ਪਿ੍ੰਸੀਪਲ ਸ੍ਰੀ ਚੰਦਰਸ਼ੇਖਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਹੁਨਰ ਦਾ ਪ੍ਰਗਟਾਵਾ ਕਰਨ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਬੁਲਟ ਦੇ ਪਟਾਕਿਆਂ ਵਿਰੁੱਧ ਪੁਲਿਸ ਵਲੋਂ ਸਖ਼ਤ ਮੁਹਿੰਮ ਸ਼ੁਰੂ-ਥਾਣਾ ਮੁਖੀ ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।