28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 10-12-2025
ਚੌਂਕੀਮਾਨ, 9 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਪੂਰੇ ਸਾਲ ਦੌਰਾਨ ਕੀਤੀਆਂ ਗਈਆਂ ਅਕਾਦਮਿਕ, ਖੇਡਾਂ ਅਤੇ ਹੋਰ ਪ੍ਰਾਪਤੀਆਂ ਦੇ ਲਈ ਇਨਾਮ ਦਿੱਤੇ ਗਏ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ, ਉਪਰੰਤ ਬੱਚਿਆਂ ਨੇ ਮਲਵਈ ਗਿੱਧਾ, ਹਰਿਆਣਵੀ ਡਾਂਸ, ਗਿੱਧਾ, ਭੰਗੜਾ ਪੇਸ਼ ਕੀਤਾ | ਮੀਰੀ ਪੀਰੀ ਐਜੂਕੇਸ਼ਨ ਵੈੱਲਫੇਅਰ ਟਰੱਸਟ ਯੂ.ਐੱਸ.ਏ. ਵਲੋਂ ਵਿਦਿਆਰਥੀਆਂ ਨੂੰ ਨਗਦ ਇਨਾਮ ਦਿੱਤੇ ਗਏ ਜਿਸ ਵਿਚ ਹਰੇਕ ਜਮਾਤ ਦੇ ਪਹਿਲੀਆਂ ਅਤੇ ਦੂਜੀਆਂ ਪੁਜੀਸ਼ਨਾਂ ਕਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ 1500 ਰੁਪਏ, ਦਸਵੀਂ ਅਤੇ ਬਾਰ੍ਹਵੀਂ ਕਲਾਸ ਦੇ ਓਵਰ ਆਲ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਹਰੇਕ ਬੱਚੇ ਨੂੰ ਵੀ 3100 ਰੁਪਏ, ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਸਟੇਟ ਖੇਡਣ ਵਾਲੇ ਵਿਦਿਆਰਥੀਆਂ ਨੂੰ ਵੀ 5100 ਰੁਪਏ ਦਿੱਤੇ ਗਏ | ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਟਰੱਸਟ ਯੂ.ਐੱਸ.ਏ. ਜੋ ਕਿ ਸਵ. ਸੋਹਣ ਸਿੰਘ ਦੀ ਯਾਦ ਵਿਚ ਬਣਾਇਆ ਹੋਇਆ ਹੈ ਉਨ੍ਹਾਂ ਵਲੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਦਿੱਤੀਆਂ ਗਈਆਂ | ਸਟੇਜ਼ ਸਕੱਤਰ ਦੀ ਭੂਮਿਕਾ ਸਤਵਿੰਦਰ ਸਿੰਘ ਕੰਪਿਊਟਰ ਫੈਕਲਟੀ ਨੇ ਨਿਭਾਈ | ਪਰਮਜੀਤ ਸਿੰਘ ਸਿੱਧਵਾਂ ਸਾਇੰਸ ਅਧਿਆਪਕ ਨੇ ਆਏ ਹੋਏ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਨੂੰ ਕਿਹਾ | ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਟਰੱਸਟ ਵਲੋਂ ਬਲਵੰਤ ਸਿੰਘ ਨੇ ਜਿੱਥੇ ਆਪਣੇ ਟਰੱਸਟ ਬਾਰੇ ਸਾਰੇ ਪਿੰਡ ਵਾਸੀਆਂ ਅਤੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਤੇ ਇਹ ਵੀ ਆਖਿਆ ਕਿ ਵਿਦਿਆਰਥੀ ਵੱਧ ਤੋਂ ਵੱਧ ਪ੍ਰਾਪਤੀਆਂ ਕਰਦੇ ਜਾਣ ਟਰੱਸਟ ਉਹਨਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦੇ ਲਈ ਹਮੇਸ਼ਾ ਤੋਂ ਤਿਆਰ ਹੈ | ਗੁਰਮੀਤ ਸਿੰਘ ਯੂ.ਐੱਸ.ਏ. ਵਲੋਂ ਵਿਦਿਆਰਥੀਆਂ ਨੂੰ ਸੋਹਣੇ ਸ਼ਬਦਾਂ ਦੇ ਨਾਲ ਸਮਝਾਇਆ ਕਿ ਬੱਚਿਆਂ ਵਿਚ ਚੰਗਾ ਆਚਰਨ ਹੋਣਾ ਬਹੁਤ ਜ਼ਰੂਰੀ ਹੈ | ਮੀਰੀ ਪੀਰੀ ਐਜੂਕੇਸ਼ਨਲ ਵੈੱਲਫੇਅਰ ਟਰੱਸਟ ਯੂ.ਐੱਸ.ਏ. ਵਲੋਂ ਹਰਮਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਵਿਦਿਆਰਥੀ ਦਿਨ ਪ੍ਰਤੀ ਦਿਨ ਚੰਗੇ ਅੰਕ ਹਾਸਲ ਕਰ ਰਹੇ ਹਨ | ਉਨ੍ਹਾਂ ਸੁਖਵਿੰਦਰ ਸਿੰਘ ਰਿਟਾਇਰਡ ਫਲਾਈਟ ਲੈਫਟੀਨੈਂਟ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇੰਨ੍ਹਾਂ ਨੇ ਸਕੂਲ ਵਿਚ ਬੱਚਿਆਂ ਨੂੰ ਬਾਸਕਿਟਬਾਲ ਦੇ ਲਈ ਟ੍ਰੇਨਿੰਗ ਦੇ ਕੇ ਸਟੇਟ ਪੱਧਰ ਤੱਕ ਖਿਡਾਇਆ ਹੈ ਜਿਸ ਦੇ ਲਈ ਵਧਾਈ ਦੇ ਪਾਤਰ ਹਨ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਆਪਣੇ ਸਕੂਲ ਦੀਆਂ ਪ੍ਰਾਪਤੀਆਂ ਤੋਂ ਪਿੰਡ ਵਾਸੀਆਂ ਅਤੇ ਮਹਿਮਾਨਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਸਰਪੰਚ ਗੁਰਜੀਤ ਕੌਰ ਸਿੱਧਵਾਂ ਕਲਾਂ, ਹਰਪ੍ਰੀਤ ਸਿੰਘ ਸਾਬਕਾ ਸਰਪੰਚ ਸਿੱਧਵਾਂ ਖੁਰਦ, ਬਲਵੰਤ ਸਿੰਘ, ਅਵਤਾਰ ਸਿੰਘ, ਰਘਵੀਰ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ, ਮਾਸਟਰ ਅਵਤਾਰ ਸਿੰਘ, ਅਮਰਜੀਤ ਸਿੰਘ, ਕਮਲਜੀਤ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਹਰਸਿਮਰਨ ਸਿੰਘ, ਮਨਿੰਦਰਪਾਲ, ਸੁਖਵੀਰ ਕੌਰ, ਇੰਦਰਜੀਤ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ, ਨਰਿੰਦਰਪਾਲ ਕੌਰ, ਸਰਪ੍ਰੀਤ ਕੌਰ, ਕਮਲਜੀਤ ਕੌਰ, ਅਨੂਪਜੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ |
ਪਿਛਲੀ ਖ਼ਬਰ ਰਸੂਲਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕ ਦੁਖੀ ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀ ਲੋਕ ਕਲਾ ਵਾਰ ਵਿਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।