28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ

ਅਜੀਤ ਡੈਸਕ 10-12-2025
ਗੁਰੂਸਰ ਸੁਧਾਰ, 9 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ ਤੇ ਇਸ ਤੋਂ ਇਲਾਵਾ ਅਧਿਆਪਕਾਂ ਤੇ ਵਿਦਿਆਰਥੀਆਂ ਦਰਮਿਆਨ ਫੁੱਟਬਾਲ ਤੇ ਕਿ੍ਕਟ ਦਾ ਮੁਕਾਬਲਾ ਸਭਨਾਂ ਦੀ ਖਿੱਚ ਦਾ ਕੇਂਦਰ ਰਿਹਾ | ਅੰਤਰ ਹਾਊਸ ਖੇਡ ਮੁਕਾਬਲਿਆਂ ਸਮੇਂ ਵਿਦਿਆਰਥੀਆਂ ਨੇ ਤਾੜੀਆਂ ਮਾਰ ਕੇ ਉਤਸ਼ਾਹ ਵਧਾਉਣ ਦੇ ਨਾਲ ਨਾਲ ਏਕਤਾ ਦੀ ਭਾਵਨਾ ਪੈਦਾ ਕੀਤੀ | ਇੰਨ੍ਹਾਂ ਖੇਡਾਂ ਵਿਚ ਹਿਮਾਲਿਆ ਹਾਊਸ ਪਹਿਲੇ ਜਦਕਿ ਸ਼ਿਵਾਲਿਕ ਦੇ ਵਿੰਧਿਆ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ 'ਤੇ ਰਹੇ | ਸਕੂਲ ਪ੍ਰਧਾਨ ਡਾ: ਐੱਚ.ਐੱਸ.ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ: ਮਨਪ੍ਰੀਤ ਕੌਰ ਧਾਲੀਵਾਲ, ਪਿ੍ੰ: ਚੰਦਰ ਸ਼ੇਖ਼ਰ ਨੇ ਵਿਦਿਆਰਥੀਆਂ ਦੀ ਖੇਡ ਭਾਵਨਾ, ਅਨੁਸਾਸ਼ਨ ਤੇ ਜੋਸ਼ ਦੀ ਭਰਪੂਰ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਸਕੂਲ ਵਿਦਿਆਰਥੀਆਂ ਨੂੰ ਬੂਟ ਭੇਟ ਅਗਲੀ ਖ਼ਬਰ ਰਸੂਲਪੁਰ ਵਿਖੇ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।