28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਕੈਪਟਨ ਸੰਧੂ ਵਲੋਂ ਚੱਕ ਕਲਾਂ 'ਚ ਉਮੀਦਵਾਰ ਟੋਨੀ ਅਤੇ ਕਲੇਰ ਦੇ ਹੱਕ 'ਚ ਭਰਵਾਂ ਚੋਣ ਜਲਸਾ

ਅਜੀਤ ਡੈਸਕ 10-12-2025
ਹੰਬੜਾਂ, 9 ਦਸੰਬਰ (ਮੇਜਰ ਹੰਬੜਾਂ)-ਕਾਂਗਰਸ ਦੇ ਹਲਕਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਵਲੋਂ ਪਿੰਡ ਚੱਕ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਖਵਿੰਦਰ ਸਿੰਘ ਟੋਨੀ ਅਤੇ ਬਲਾਕ ਸੰਮਤੀ ਉਮੀਦਵਾਰ ਮਨਵੀਰ ਸਿੰਘ ਕਲੇਰ ਦੇ ਹੱਕ 'ਚ ਕੀਤੇ ਭਰਵੇਂ ਚੋਣ ਜਲਸੇ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ 'ਚ 'ਆਪ' ਅਤੇ ਅਕਾਲੀ ਦਲ ਸਮੇਤ ਵਿਰੋਧੀ ਉਮੀਦਵਾਰਾਂ ਨੂੰ ਹਰਾ ਕੇ ਜਿੱਤ ਪ੍ਰਾਪਤ ਕਰੇਗੀ | ਸੰਧੂ ਨੇ ਕਿਹਾ ਕਿ ਕਿ ਪਿੰਡ ਚੱਕ ਕਲਾਂ ਵਾਸੀ 14 ਦਸੰਬਰ ਨੂੰ ਪੈ ਰਹੀਆਂ ਵੋਟਾਂ ਸਮੇਂ ਜ਼ੋਨ ਪੁੜੈਣ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਟੋਨੀ ਭੱਠਾਧੂਹਾ ਅਤੇ ਸੰਮਤੀ ਉਮੀਦਵਾਰ ਕਲੇਰ ਦੇ ਚੋਣ ਨਿਸ਼ਾਨ ਹੱਥ ਪੰਜੇ 'ਤੇ ਮੋਹਰਾ ਲਗਾ ਕੇ ਜਿਤਾਉਣਗੇ ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ | ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ ਨੇ ਕਿਹਾ ਕਿ ਕੈਪਟਨ ਸੰਧੂ ਦੀ ਅਗਵਾਈ ਹੇਠ ਹਲਕੇ ਦੇ ਵੋਟਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਭੁਗਤਣਗੇ, ਕਿਉਂਕਿ ਕੈਪਟਨ ਸੰਧੂ ਵਲੋਂ ਹਲਕੇ ਦੇ ਕਰਵਾਏ ਵਿਕਾਸ ਕਾਰਜਾਂ ਨੂੰ ਹਲਕਾ ਵਾਸੀ ਯਾਦ ਕਰ ਰਹੇ | ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਧਾਲੀਵਾਲ, ਕੈਪਟਨ ਬਲਜੀਤ ਸਿੰਘ, ਪ੍ਰੇਮ ਸਿੰਘ, ਪੰਚ ਦਲਜੀਤ ਸਿੰਘ, ਪੰਚ ਹਰਪ੍ਰੀਤ ਸਿੰਘ ਨੇ ਕੈਪਟਨ ਸੰਧੂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਦੇ ਉਮੀਦਵਾਰ ਟੋਨੀ ਭੱਠਾਧੂਹਾ ਅਤੇ ਕਲੇਰ ਨੂੰ ਪਿੰਡ ਚੱਕ ਕਲਾਂ 'ਚੋਂ ਜਿਤਾ ਕੇ ਭੇਜਣਗੇ | ਇਸ ਮੌਕੇ ਸਾਬਕਾ ਸਰਪੰਚ ਅਜਮਿੰਦਰ ਸਿੰਘ ਚੱਕ, ਤਰਸੇਮ ਸਿੰਘ, ਸਰਬਜੀਤ ਸਿੰਘ, ਗੁਰਮੋਹਣ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਖਵਿੰਦਰ ਕੌਰ, ਸਰਬਜੀਤ ਕੌਰ, ਬੇਵਲ ਸਿੰਘ, ਜਗਦੇਵ ਸਿੰਘ ਸਮੇਤ ਹੋਰ ਪਿੰਡ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਵਲੋਂ ਡੋਰ-ਟੂ-ਡੋਰ ਮੁਹਿੰਮ ਅਗਲੀ ਖ਼ਬਰ ਜਥੇ: ਮਲਕਪੁਰ ਤੇ ਕਾਦੀਆਂ ਨੇ ਅਕਾਲੀ ਦਲ ਉਮੀਦਵਾਰਾਂ ਦੇ ਹੱਕ 'ਚ ਚੋਣ ਨਿਸ਼ਾਨ ਤੱਕੜੀ ਲਈ ਵੋਟ ਦੀ ਕੀਤੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।