ਭੂੰਦੜੀ, 9 ਦਸੰਬਰ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਵੋਟਾਂ ਮੰਗਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਬਲਾਕ ਸੰਮਤੀ ਜ਼ੋਨ ਭੂੰਦੜੀ ਦੀ ਉਮੀਦਵਾਰ ਸ੍ਰੀਮਤੀ ਪਾਲ ਕੌਰ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੁੜੈਣ ਦੇ ਉਮੀਦਵਾਰ ਸੁਖਮਿੰਦਰ ਸਿੰਘ ਟੋਨੀ ਦੇ ਹੱਕ 'ਚ ਕਾਂਗਰਸੀ ਵਰਕਰਾਂ ਦੁਆਰਾ ਸੂਬਾਈ ਆਗੂ ਦਰਸ਼ਨ ਸਿੰਘ ਬੀਰਮੀ ਦੀ ਅਗਵਾਈ ਵਿਚ ਘਰ-ਘਰ ਮੁਹਿੰਮ ਚਲਾਈ ਗਈ | ਇਸ ਮੁਹਿੰਮ ਦੌਰਾਨ ਵਰਕਰਾਂ ਵਲੋਂ ਭੂੰਦੜੀ, ਗੋਰਾਹੂਰ, ਲੀਹਾਂ, ਭਰੋਵਾਲ ਖੁਰਦ, ਖੁਦਾਈ ਚੱਕ, ਕੋਟ ਮਾਨ, ਕੋਟਉਮਰਾ, ਕੁਲਗਹਿਣਾ ਆਦਿ ਪਿੰਡਾਂ ਦੇ ਵੋਟਰਾਂ ਨਾਲ ਸੰਪਰਕ ਕਰਦੇ ਹੋਏ ਉਨ੍ਹਾਂ ਨੂੰ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਦਰਸ਼ਨ ਸਿੰਘ ਬੀਰਮੀ, ਸਾਬਕਾ ਵਾਈਸ ਚੇਅਰਮੈਨ ਸੁਰਜੀਤ ਸਿੰਘ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਰਪੂਰ ਸਮਰਥਨ ਦੇ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਬੱਬੀ, ਬਲਾਕ ਸੰਮਤੀ ਦੇ ਉਮੀਦਵਾਰ ਸ੍ਰੀਮਤੀ ਪਾਲ ਕੌਰ, ਚਮਕੌਰ ਸਿੰਘ ਗੋਰਸੀਆ, ਸਤਪਾਲ ਸਿੰਘ ਪੰਚ, ਮਨਜਿੰਦਰ ਸਿੰਘ ਮੋਨੀ, ਸੁਖਦੇਵ ਸਿੰਘ ਬੂਰਾ, ਸੁਖਦੇਵ ਸਿੰਘ ਬੱਗੀ, ਭਿੰਦਰ ਸਿੰਘ, ਸਿੰਦਰਪਾਲ ਸਿੰਘ, ਸੁਖਦੇਵ ਸਿੰਘ, ਕੋਵਲ ਸਿੰਘ, ਸੁਰਜੀਤ ਸਿੰਘ ਸਮੇਤ ਕਈ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ |