28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬੀਬੀ ਬਲਜੀਤ ਕੌਰ ਪੋਨਾ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 10-12-2025
ਚੌਂਕੀਮਾਨ, 9 ਦਸੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਨੇ ਜ਼ੋਨ ਪੋਨਾ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਬੀਬੀ ਬਲਜੀਤ ਕੌਰ ਪੋਨਾ ਦੇ ਹੱਕ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ ਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ | ਇਸ ਮੌਕੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਪੰਚ ਲੱਕੀ ਪੰਡਿਤ, ਪੰਚ ਬਹਾਦਰਵੀਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਹਰਦੀਪ ਸਿੰਘ, ਪੰਚ ਗੁਰਪ੍ਰੀਤ ਸਿੰਘ ਪੋਨਾ, ਪੰਚ ਜਗਮੇਲ ਸਿੰਘ, ਨੰਬਰਦਾਰ ਪੂਰਨ ਸਿੰਘ, ਨੰਬਰਦਾਰ ਜਤਿੰਦਰ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਪਰਮਿੰਦਰਪਾਲ ਪੰਡਿਤ, ਨੰਬਰਦਾਰ ਕੁਲਦੀਪ ਸਿੰਘ, ਨੰਬਰਦਾਰ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਕੰਗ ਵਲੋਂ ਜ਼ਿਲ੍ਹਾ ਪ੍ਰੀਸ਼ਦ/ਸੰਮਤੀ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ ਅਗਲੀ ਖ਼ਬਰ ਪਿੰਡ ਕਲਸੀਆਂ ਵਿਖੇ ਬੀਬੀ ਮਹੇਰਨਾਂ ਅਤੇ ਬੱਗੂ ਧਾਲੀਵਾਲ ਦੀ ਹਮਾਇਤ 'ਚ ਤਲਵੰਡੀ ਤੇ ਸੰਧੂ ਵਲੋਂ ਚੋਣ ਜਲਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।