ਮੁੱਲਾਂਪੁਰ-ਦਾਖਾ, 9 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਤ ਲਈ ਆਸਾਵੰਦ ਆਮ ਆਦਮੀ ਪਾਰਟੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਜਿਲ੍ਹਾ ਪ੍ਰੀਸ਼ਦ ਜ਼ੋਨ ਮੋਹੀ ਤੋਂ ਆਪ ਪਾਰਟੀ ਉਮੀਦਵਾਰ ਕਮਲਜੀਤ ਕੌਰ ਗਰੇਵਾਲ (ਸਰਪੰਚ ਸਰਾਭਾ) ਅਤੇ ਪੰਚਾਇਤ ਸੰਮਤੀ ਜ਼ੋਨ ਢੈਪਈ ਤੋਂ ਉਮੀਦਵਾਰ ਰਮਨਦੀਪ ਕੌਰ ਦੇ ਚੋਣ ਨਿਸ਼ਾਨ ਝਾੜੂ ਨੂੰ ਵੋਟ ਦੀ ਅਪੀਲ ਲਈ ਪਿੰਡ ਸਹੌਲੀ ਅਤੇ ਮੋਹੀ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ | ਚੋਣ ਮੀਟਿੰਗ ਦੀ ਇਕੱਤਰਤਾ ਨੂੰ ਸੰਬੋਧਨ ਸਮੇਂ ਡਾ: ਕੇ.ਐੱਨ.ਐੱਸ. ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਵਿਚ ਕੀਤੇ ਵਿਕਾਸ ਬਦਲੇ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਉਮੀਦਵਾਰਾਂ ਲਈ ਵੋਟ ਮੰਗੀ ਜਾ ਰਹੀ ਹੈ | ਉਨ੍ਹਾਂ ਵੋਟਰਾਂ ਨੂੰ ਅਪੀਲ ਹੈ ਕਿ ਬੁਨਿਆਦੀ ਪੇਂਡੂ ਵਿਕਾਸ ਅਤੇ ਸਹੂਲਤਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਆਮ ਆਦਮੀ ਪਾਰਟੀ ਉਮੀਦਵਾਰਾਂ ਦੇ ਚੋਣ ਨਿਸ਼ਾਨ ਝਾੜੂ 'ਤੇ ਮੋਹਰ ਲਗਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਇਆ ਜਾਵੇ | ਇਸ ਮੌਕੇ ਕਰਨਲ ਮਨਦੀਪ ਸਿੰਘ ਸਰਾਭਾ, ਹਲਕਾ ਕੋਆਰਡੀਨੇਟਰ ਸਿਮਰਨਜੀਤ ਸਿੰਘ ਗਰੇਵਾਲ, ਧਰਮਿੰਦਰ ਸਿੰਘ ਸਹੌਲੀ, ਗੁਰਪਾਲ ਸਿੰਘ ਚੀਮਿੰਡਾ, ਹਰਦੇਵ ਸਿੰਘ ਢੈਪਈ, ਨੰਬਰਦਾਰ ਸੁਖਵੀਰ ਸਿੰਘ ਗਰੇਵਾਲ, ਨੰਬਰਦਾਰ ਮਹਿੰਦਰ ਸਿੰਘ, ਪੰਚ ਤੀਰਥ ਕੌਰ ਗਰੇਵਾਲ, ਸਾਬਕਾ ਪੰਚ ਈਤਿੰਦਰਪਾਲ ਸਿੰਘ ਗਰੇਵਾਲ, ਸਾਬਕਾ ਪੰਚ ਸੁਰਜੀਤ ਸੰਘੇੜਾ, ਕਿਰਨਪਾਲ ਸਿੰਘ ਗਰੇਵਾਲ, ਪ੍ਰਭਜੀਤ ਸਿੰਘ ਗਰੇਵਾਲ, ਸਰਬਜੀਤ ਸਿੰਘ ਢੈਪਈ, ਰਾਮ ਸਿੰਘ ਗਰੇਵਾਲ, ਬਲਜੀਤ ਸਿੰਘ ਕੈਨੇਡਾ, ਮਨਜਿੰਦਰ ਸਿੰਘ ਧਾਲੀਵਾਲ, ਸੁਰਜੀਤ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਗਰੇਵਾਲ, ਵਿਕਾਸ ਕੁਮਾਰ, ਗੁਰਜੀਤ ਸਿੰਘ ਗਰੇਵਾਲ, ਜਗਤਾਰ ਸਿੰਘ ਗਰੇਵਾਲ, ਦਲਵਾਰਾ ਸਿੰਘ ਲਿੱਟ, ਜਸਵੰਤ ਸਿੰਘ ਗਰੇਵਾਲ, ਬੇਅੰਤ ਸਿੰਘ, ਲਛਮਣ ਸਿੰਘ ਗਰੇਵਾਲ, ਚੌਂਕੀਦਾਰ ਨਿਰਮਲ ਸਿੰਘ, ਬਾਰਾ ਸਿੰਘ, ਜਗਵਿੰਦਰ ਸਿੰਘ ਸੰਘੇੜਾ, ਹੋਰ ਮੌਜੂਦ ਸਨ |