28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਬਾਣੀ ਦੇ ਅਭਿਆਸ ਨਾਲ ਮਨ ਦੀ ਸ਼ੁੱਧੀ ਹੁੰਦੀ-ਭਾਈ ਗੁਰਚਰਨ ਸਿੰਘ ਗਰੇਵਾਲ

ਅਜੀਤ ਡੈਸਕ 10-12-2025
ਜਗਰਾਉਂ, 9 ਦਸੰਬਰ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਗੁਰੂਸਰ ਕਾਉਂਕੇ ਪਾਤਿਸ਼ਾਹੀ ਛੇਵੀਂ ਵਿਖੇ ਚੁਪਹਿਰਾ ਸਾਹਿਬ ਸਮਾਗਮ ਕਰਵਾਇਆ ਗਿਆ | ਇਸ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਬਾਣੀ ਦੇ ਪਾਠ ਅਤੇ ਕੀਰਤਨ ਕੀਤਾ ਗਿਆ | ਅਜਿਹੇ ਸਮਾਗਮ ਸੰਗਤਾਂ ਵਿਚ ਸਿੱਖੀ ਸਿਧਾਂਤ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਆਦਿ ਨੂੰ ਦਿ੍ੜ ਕਰਵਾਉਣ ਲਈ ਕਰਵਾਏ ਜਾਂਦੇ ਹਨ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਗੁਰਬਾਣੀ ਮਨ ਦੀ ਖੁਰਾਕ ਹੈ | ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਤਨ ਦੀ ਤੰਦਰੁਸਤੀ ਲਈ ਸਰੀਰਕ ਕਸਰਤ ਜ਼ਰੂਰੀ ਹੈ, ਉਸੇ ਤਰ੍ਹਾਂ ਮਨ ਦੀ ਸ਼ੁੱਧੀ ਲਈ ਬਾਣੀ ਦਾ ਅਭਿਆਸ ਕਰਨਾ ਵੀ ਲਾਜ਼ਮੀ ਹੋਇਆ ਕਰਦਾ ਹੈ | ਭਾਈ ਗਰੇਵਾਲ ਨੇ ਕਿਹਾ ਕਿ ਸੰਗਤੀ ਰੂਪ ਵਿਚ ਬਾਣੀ ਪੜ੍ਹਨ ਅਤੇ ਸਰਵਣ ਕਰਨ ਨਾਲ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ | ਉਨ੍ਹਾਂ ਆਖਿਆ ਕਿ ਅਜਿਹੇ ਸਮਾਗਮ ਵਿਚ ਹਰ ਪਰਿਵਾਰ ਆਪਣੇ ਬੱਚਿਆਂ ਨੂੰ ਵੀ ਨਾਲ ਲਿਆਏ ਤਾਂ ਜੋ ਉਹ ਆਪਣੇ ਧਰਮ ਤੇ ਵਿਰਸੇ ਨਾਲ ਜਾਣੂ ਹੋਣ ਅਤੇ ਜੁੜਨ | ਉਨ੍ਹਾਂ ਇਸ ਤੋਂ ਇਲਾਵਾ ਇਹ ਵੀ ਆਖਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸਕੂਲੀ ਛੁੱਟੀਆਂ ਦੇ ਸਮੇਂ ਗੁਰਮਤਿ ਕੈਂਪ ਲਾਏ ਜਾਣ ਜਿਸ ਵਿਚ ਨਵੀਂ ਪੀੜ੍ਹੀ ਨੂੰ ਗੁਰਬਾਣੀ ਦੇ ਅਰਥ ਅਤੇ ਅਭਿਆਸ ਕਰਵਾਇਆ ਜਾਵੇ | ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਚੁਪਹਿਰਾ ਸਾਹਿਬ ਮੌਕੇ ਸੰਗਤਾਂ ਸੰਗਤੀ ਰੂਪ ਵਿਚ ਪੰਜ ਜਪੁਜੀ ਸਾਹਿਬ, ਤਿੰਨ ਚੌਪਈ ਸਾਹਿਬ ਅਤੇ ਇਕ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਅਤੇ ਗੁਰਬਾਣੀ ਦਾ ਕੀਰਤਨ ਕਰਦੇ ਹਨ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਵਿਧਾਇਕ ਹਾਕਮ ਸਿੰਘ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸਾ ਅਗਲੀ ਖ਼ਬਰ ਡਾ. ਕੰਗ ਵਲੋਂ ਜ਼ਿਲ੍ਹਾ ਪ੍ਰੀਸ਼ਦ/ਸੰਮਤੀ ਚੋਣਾਂ ਲਈ 'ਆਪ' ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।