28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਵਿਧਾਇਕ ਹਾਕਮ ਸਿੰਘ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸਾ

ਅਜੀਤ ਡੈਸਕ 10-12-2025
ਪੱਖੋਵਾਲ-ਸਰਾਭਾ, 9 ਦਸੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਬਾਗੋਬਾਗ ਹਨ ਤੇ ਉਹ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ 'ਚ ਫਤਵਾ ਦੇ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨਗੇ | ਇਹ ਪ੍ਰਗਟਾਵਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਰਾਏਕੋਟ ਨੇ ਪਿੰਡ ਡਾਂਗੋਂ 'ਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਬਲਵਿੰਦਰ ਕੌਰ ਪੰਧੇਰ ਅਤੇ ਬਲਾਕ ਸੰਮਤੀ ਜ਼ੋਨ ਡਾਂਗੋਂ ਦੀ ਉਮੀਦਵਾਰ ਦਲਜੀਤ ਕੌਰ ਮਾਂਗਟ ਦੇ ਹੱਕ 'ਚ ਕੀਤੇ ਚੋਣ ਜਲਸੇ ਦੌਰਾਨ ਕੀਤਾ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਚੋਣਾਂ ਉਪਰੰਤ ਉਹ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨਗੇ | ਇਸ ਮੌਕੇ ਸਰਪੰਚ ਹਰਦੀਪ ਸਿੰਘ ਡਾਂਗੋਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਲਈ ਸਿਰਤੋੜ ਯਤਨ ਕਰਨਗੇ | ਇਸ ਮੌਕੇ ਉਨ੍ਹਾਂ ਸਮੂਹ ਆਗੂਆਂ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ | ਇਸ ਮੌਕੇ ਗੁਰਵਿੰਦਰ ਸਿੰਘ, ਬਲਦੀਪ ਸਿੰਘ ਸੈਣੀ ਪੰਚ, ਜਗਮੀਤ ਸਿੰਘ ਟੋਨੀ, ਰਛਪਾਲ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਤੇਜਾ ਸਿੰਘ ਪੰਚ, ਪਰਮਜੀਤ ਕੌਰ ਪੰਚ, ਇੰਦਰਜੀਤ ਸਿੰਘ ਸੇਖੋਂ, ਗੁਰਵੀਰ ਸਿੰਘ, ਰਾਜਦੀਪ ਸਿੰਘ ਆਂਡਲੂ, ਬਿਕਰਮਜੀਤ ਸਿੰਘ, ਗੁਰਜੰਟ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਆਗੂ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹੰਬੜਾਂ ਜ਼ੋਨ ਤੋਂ ਸੰਮਤੀ ਉਮੀਦਵਾਰ ਲੱਕੀ ਖਹਿਰਾ ਦੇ ਹੱਕ 'ਚ ਮੀਟਿੰਗ ਅਗਲੀ ਖ਼ਬਰ ਬਾਣੀ ਦੇ ਅਭਿਆਸ ਨਾਲ ਮਨ ਦੀ ਸ਼ੁੱਧੀ ਹੁੰਦੀ-ਭਾਈ ਗੁਰਚਰਨ ਸਿੰਘ ਗਰੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।