28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਸਾਬਕਾ ਚੇਅਰਮੈਨ ਕਾਕਾ ਗਰੇਵਾਲ ਨੇ ਆਜ਼ਾਦ ਉਮੀਦਵਾਰ ਦੇ ਹੱਕ 'ਚ ਵੋਟਾਂ ਮੰਗੀਆਂ

ਅਜੀਤ ਡੈਸਕ 10-12-2025
ਜਗਰਾਉਂ, 9 ਦਸੰਬਰ (ਗੁਰਦੀਪ ਸਿੰਘ ਮਲਕ)-ਬਲਾਕ ਸੰਮਤੀ ਜ਼ੋਨ ਮਲਕ ਤੋਂ ਸਰਬ ਸਾਂਝੇ ਆਜ਼ਾਦ ਉਮੀਦਵਾਰ ਬੀਬੀ ਪਵਨਦੀਪ ਕੌਰ ਰਾਏ ਦੇ ਹੱਕ 'ਚ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਜਗਰਾਉਂ ਦੇ ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਅਤੇ ਬੀਬੀ ਰਾਏ ਦੇ ਹੱਕ 'ਚ ਘਰ-ਘਰ ਜਾ ਕੇ ਵੋਟ ਦੀ ਮੰਗ ਕੀਤੀ | ਇਸ ਮੌਕੇ ਕਾਕਾ ਗਰੇਵਾਲ ਨੇ ਕਿਹਾ ਕਿ ਬੀਬੀ ਪਵਨਦੀਪ ਕੌਰ ਰਾਏ ਦੀ ਜਿਸ ਤਰ੍ਹਾਂ ਸਮੁੱਚੇ ਪਿੰਡਾਂ ਵਾਲਿਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਮਾਇਤ ਕੀਤੀ, ਉਸ ਅਨੁਸਾਰ ਬੀਬੀ ਰਾਏ ਬਹੁਤ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੜਿੰਗ ਪੱਤੀ ਜਗਰਾਉਂ ਪੱਤੀ ਮਲਕ, ਸਰਪੰਚ ਜਗਤਾਰ ਸਿੰਘ ਮਲਕ, ਸਰਪੰਚ ਕੁਲਦੀਪ ਸਿੰਘ ਬੋਦਲਵਾਲਾ, ਤਰਲੋਚਨ ਸਿੰਘ ਢਿੱਲੋਂ, ਜਥੇਦਾਰ ਬੂਟਾ ਸਿੰਘ ਢਿੱਲੋਂ, ਸਾਬਕਾ ਸਰਪੰਚ ਬਲਬੀਰ ਸਿੰਘ ਮਲਕ, ਸਾਬਕਾ ਸਰਪੰਚ ਬਲਦੀਪ ਸਿੰਘ ਬੜਿੰਗ, ਪ੍ਰਧਾਨ ਹਰਦੀਪ ਸਿੰਘ ਉੱਪਲ, ਇਕਬਾਲ ਸਿੰਘ ਰਾਏ, ਕੁਲਵੰਤ ਸਿੰਘ ਛੋਕਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦੇ ਹੱਕ 'ਚ ਬਸਪਾ ਵਰਕਰਾਂ ਬਹਿਰਾਮ 'ਚ ਕੀਤੀ ਮੀਟਿੰਗ <br/> ਅਗਲੀ ਖ਼ਬਰ 'ਆਪ' ਵਲੋਂ ਖੜ੍ਹੇ ਉਮੀਦਵਾਰਾਂ ਦੀ ਹਮਾਇਤ ਲਈ ਪਿੰਡ ਸਦਰਪੁਰਾ ਵਿਖੇ ਵਰਕਰਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।