29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਮਨਰੇਗਾ ਕਾਨੂੰਨ ਦਾ ਨਾਂਅ ਬਦਲਣ ਦੇ ਵਿਰੋਧ 'ਚ ਰੁੜਕਾ ਵਿਖੇ ਮਨਰੇਗਾ ਮਜ਼ਦੂਰਾਂ ਨੇ ਕੇਂਦਰ ਦਾ ਪੁਤਲਾ ਜਲਾਇਆ

ਅਜੀਤ ਡੈਸਕ 23-12-2025
ਮੁੱਲਾਂਪੁਰ-ਦਾਖਾ, 22 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਦੁਆਰਾ ਮਨਰੇਗਾ ਕਾਨੂੰਨ ਨੂੰ ਬਦਲਣ ਵਾਲਾ ਬਿੱਲ ਲੋਕ ਸਭਾ ਵਿਚ ਪਾਸ ਕਰਕੇ ਇਸਦਾ ਨਾਮ ਬਦਲ ਕੇ ਵਿਕਸਿਤ ਭਾਰਤ ਗਾਰੰਟੀ ਰੁਜਗਾਰ ਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਰੱਖੇ ਜਾਣ ਦੇ ਵਿਰੋਧ ਵਿਚ ਭਾਈ ਲਾਲੋ ਲੋਕ ਮੰਚ ਪੰਜਾਬ ਨਾਲ ਜੁੜੇ ਮਨਰੇਗਾ ਅਧਿਕਾਰ ਅੰਦੋਲਨ ਦੇ ਕਾਰਕੁੰਨਾਂ ਵਲੋਂ ਮਨਰੇਗਾ ਮਜ਼ਦੂਰਾਂ ਨਾਲ ਰਲ ਕੇ ਪਿੰਡ ਰੁੜਕਾ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਜਲਾਇਆ ਗਿਆ | ਪਿੰਡ ਰੁੜਕਾ ਵਿਖੇ ਸਰਪੰਚ ਜਗਜੀਤ ਸਿੰਘ, ਮੇਟ ਸਰਬਜੀਤ ਕੌਰ, ਮੇਟ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਰੋਸ ਇਕੱਤਰਤਾ ਸਮੇਂ ਮਨਰੇਗਾ ਅਧਿਕਾਰ ਅੰਦੋਲਨ ਦੇ ਸੂਬਾਈ ਆਗੂ ਚਰਨਜੀਤ ਸਿੰਘ ਹਿਮਾਂਯੂੰਪੁਰਾ, ਪ੍ਰਕਾਸ ਸਿੰਘ ਹਿੱਸੋਵਾਲ, ਅਮਰਜੀਤ ਸਿੰਘ ਹਿਮਾਂਯੂੰਪੁਰਾ, ਸਤਨਾਮ ਸਿੰਘ ਰਾਏਕੋਟ ਉਚੇਚਾ ਪਹੁੰਚੇ | ਮਨਰੇਗਾ ਮਜ਼ਦੂਰਾਂ ਨੂੰ ਸੰਬੋਧਨ ਸਮੇਂ ਪ੍ਰਕਾਸ ਸਿੰਘ ਹਿੱਸੋਵਾਲ ਨੇ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਨੇ ਮਜ਼ਦੂਰਾਂ ਦੇ 44 ਕਿਰਤ ਕਾਨੂੰਨਾਂ ਨੂੰ 4 ਕੋਡ ਬਣਾਏ, ਹੁਣ ਮਨਰੇਗਾ ਕਾਨੂੰਨ ਦਾ ਨਾਮ ਬਦਲ ਕੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ | ਬੁਲਾਰਿਆਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਇਹ ਬਿੱਲ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਸ ਸਮੇਂ ਹਰਪਾਲ ਕੌਰ, ਪੰਚ ਸੁਖਵਿੰਦਰ ਸਿੰਘ ਗੋਰਖਾ, ਪੰਚ ਕੁਲਦੀਪ ਸਿੰਘ ਦੀਪਾ, ਅਮਰਜੀਤ ਕੌਰ ਬਲਜੀਤ ਕੌਰ, ਹਰਜਿੰਦਰ ਕੌਰ ਮਨਪ੍ਰੀਤ ਕੌਰ, ਮਨਜੀਤ ਕੌਰ, ਹੋਰ ਮੌਜੂਦ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀਆਂ ਲੜਕੀਆਂ ਨੇ ਰੱਸਾਕਸ਼ੀ 'ਚ ਪੰਜਾਬ ਪੱਧਰ 'ਤੇ ਮੱਲਾਂ ਮਾਰੀਆਂ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ 7 ਰੋਜ਼ਾ ਮੈਡੀਕਲ ਕੈਂਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।