17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਰਾਸ਼ਟਰੀ ਊਰਜਾ ਸੰਭਾਲ ਦਿਵਸ' ਮਨਾਇਆ

ਅਜੀਤ ਡੈਸਕ 29-12-2025
ਰਾਏਕੋਟ/ਹਲਵਾਰਾ, 28 ਦਸੰਬਰ (ਬਲਵਿੰਦਰ ਸਿੰਘ ਲਿੱਤਰ/ਮਨਦੀਪ ਸਿੰਘ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਰਾਸ਼ਟਰੀ ਊਰਜਾ ਸੰਭਾਲ ਦਿਵਸ' ਮਨਾਇਆ ਗਿਆ | ਇਸ ਮੌਕੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਵਿਚ ਹਰ ਸਾਲ 14 ਦਸੰਬਰ ਨੂੰ 'ਰਾਸ਼ਟਰੀ ਊਰਜਾ ਸੰਭਾਲ ਦਿਵਸ' ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਵਿਚ ਊਰਜਾ ਸੰਭਾਲ ਦੀ ਮਹੱਤਤਾ ਅਤੇ ਜਲਵਾਯੂ ਪਰਿਵਰਤਨ ਅਤੇ ਗਲੋਬਲ ਵਾਰਮਿੰਗ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿੰਦਰਜੀਤ ਸਿੰਘ ਨੇ ਆਖਿਆ ਕਿ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਵਿਚ ਵਾਤਾਵਰਣ ਚੇਤਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਲਈ ਅੱਜ ਕਾਲਜ ਕੈਂਪਸ ਵਿਚ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਰਾਸ਼ਟਰੀ ਊਰਜਾ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਰਾਏਕੋਟ 'ਚ ਮੁੜ ਬੋਲਣ ਲੱਗੀ ਤੂਤੀ ਅਗਲੀ ਖ਼ਬਰ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਸਤਾਰ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।