11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 71ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ

ਅਜੀਤ ਡੈਸਕ 30-12-2025
ਜਗਰਾਉਂ, 29 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਲੋਕ ਸੇਵਾ ਸੁਸਾਇਟੀ ਜਗਰਾਉਂ ਵੱਲੋਂ 71ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਅਪਰੇਸ਼ਨ ਕੈਂਪ ਸਵਰਗਵਾਸੀ ਦਿਆ ਚੰਦ ਜੈਨ ਦੀ ਯਾਦ ਵਿਚ ਜਗਰਾਉਂ ਵਿਖੇ ਲਗਾਇਆ ਗਿਆ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਪ੍ਰਧਾਨ ਰਜਿੰਦਰ ਜੈਨ ਕਾਕਾ ਸੈਕਟਰੀ ਡਾਕਟਰ ਕੁਲਭੂਸ਼ਣ ਗੁਪਤਾ ਅਤੇ ਕੈਸ਼ੀਅਰ ਸੁਨੀਲ ਬਜਾਜ ਦੀ ਅਗਵਾਈ ਵਿੱਚ ਲਗਾਏ ਇਸ 71ਵੇਂ ਅੱਖਾਂ ਚਿੱਟੇ ਮੋਤੀਏ ਦੇ ਮੁਫ਼ਤ ਚੈੱਕਅੱਪ ਤੇ ਅਪ੍ਰੇਸ਼ਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਡਾਕਟਰ ਸਤੀਸ਼ ਸ਼ਰਮਾ ਸਾਬਕਾ ਪਿ੍ੰਸੀਪਲ ਡੀ.ਏ.ਵੀ ਕਾਲਜ ਜਗਰਾਉਂ ਨੇ ਕੀਤਾ ਅਤੇ ਉਨ੍ਹਾਂ ਸੁਸਾਇਟੀ ਵਲੋਂ ਪਿਛਲੇ 30 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕੀਤੀ | ਕੈਂਪ ਦੇ ਵਿਸ਼ੇਸ਼ ਮਹਿਮਾਨ ਸਮਾਜ ਸੇਵਕ ਰਜਿੰਦਰ ਜੈਨ, ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਰਜਿੰਦਰ ਜੈਨ ਕਾਕਾ ਨੇ ਦੱਸਿਆ ਕਿ ਇਸ ਮੌਕੇ ਸੁਸਾਇਟੀ ਵਲੋਂ ਇਹ 71ਵਾਂ ਅੱਖਾਂ ਦਾ ਚਿੱਟੇ ਮੋਤੀਏ ਦਾ ਮੁਫ਼ਤ ਚੈੱਕਅਪ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ 170 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ 54 ਮਰੀਜ਼ਾਂ ਦੀ ਚੋਣ ਕੀਤੀ, ਜਿਨ੍ਹਾਂ ਦੀਆਂ ਅੱਖਾਂ ਦੇ ਅਪਰੇਸ਼ਨ ਆਉਂਦੇ ਇਕ ਦੋ ਦਿਨਾਂ ਵਿਚ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਕਿਸੇ ਮਰੀਜ਼ ਦਾ ਕੋਈ ਵੀ ਖ਼ਰਚ ਨਹੀਂ ਆਵੇਗਾ | ਇਸ ਮੌਕੇ ਵਾਈਸ ਚੇਅਰਮੈਨ ਕੰਵਲ ਕੱਕੜ, ਸੁਖਜਿੰਦਰ ਸਿੰਘ ਢਿੱਲੋਂ ਪ੍ਰੇਮ ਬਾਂਸਲ, ਗੋਪਾਲ ਗੁਪਤਾ, ਮੁਕੇਸ਼ ਗੁਪਤਾ, ਆਰ.ਕੇ. ਗੋਇਲ, ਅਨਿਲ ਮਲਹੋਤਰਾ ਆੜ੍ਹਤੀਆ, ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਰਾਜ ਭੱਲਾ, ਸ਼ਸ਼ੀ ਭੂਸ਼ਣ ਜੈਨ, ਪ੍ਰੋਜੈਕਟ ਚੇਅਰਮੈਨ ਮਨੋਹਰ ਸਿੰਘ ਟੱਕਰ, ਜਗਦੀਪ ਸਿੰਘ ਲਾਕੇਸ਼ ਟੰਡਨ ਕਪਿਲ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐਤੀਆਣਾ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਐੱਨ.ਆਰ.ਆਈ. ਵਲੋਂ ਬੂਟ ਭੇਟ <br/> ਅਗਲੀ ਖ਼ਬਰ ਲੋਹਟਬੱਦੀ 'ਚ ਚਾਰ ਸਾਹਿਬਜ਼ਾਦੇ ਅਤੇ ਸਿੰਘਾਂ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।