11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਐਤੀਆਣਾ ਵਿਖੇ ਮਨਰੇਗਾ ਮਜ਼ਦੂਰਾਂ ਨੂੰ ਐੱਨ.ਆਰ.ਆਈ. ਵਲੋਂ ਬੂਟ ਭੇਟ <br/>

ਅਜੀਤ ਡੈਸਕ 30-12-2025
ਹਲਵਾਰਾ, 29 ਦਸੰਬਰ (ਮਨਦੀਪ ਸਿੰਘ ਉੱਭੀ)-ਮੂਲ ਰੂਪ ਵਿਚ ਐਤੀਆਣਾ ਦੇ ਜੰਮਪਲ ਤੇ ਹਾਲ ਵਾਸੀ ਆਸਟ੍ਰੇਲੀਆ ਹਰਮਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਨੰਬਰਦਾਰ ਵਲੋਂ ਆਪਣੇ ਪੜਦਾਦਾ ਨੰਬਰਦਾਰ ਕਰਤਾਰ ਸਿੰਘ, ਦਾਦਾ ਨੰਬਰਦਾਰ ਸਰਬਣ ਸਿੰਘ ਦੀ ਯਾਦ ਵਿਚ ਪਿੰਡ ਦੇ 125 ਮਨਰੇਗਾ ਮਜ਼ਦੂਰਾਂ ਨੂੰ ਗਰਮ ਬੂਟ ਭੇਟ ਕੀਤੇ ਗਏ | ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਾਬਕਾ ਸਰਪੰਚ ਲਖਵੀਰ ਸਿੰਘ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਰਿਵਾਰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦਾ ਹੈ | ਇਸ ਮੌਕੇ ਰਛਵਿੰਦਰ ਸਿੰਘ ਘੋਲਾ, ਪ੍ਰਧਾਨ ਇੰਦਰਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਮੈਂਬਰ, ਐਡਵੋਕੇਟ ਲਵਪ੍ਰੀਤ ਸਿੰਘ ਲਵੀ ਆਦਿ ਸਮੇਤ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਗੋਰਾਹੂਰ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ 71ਵਾਂ ਅੱਖਾਂ ਚਿੱਟੇ ਮੋਤੀਏ ਦਾ ਮੁਫ਼ਤ ਆਪ੍ਰੇਸ਼ਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।