11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਗੁਰਦੁਆਰਾ ਟਾਹਲੀ ਸਾਹਿਬ ਰਤਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਸ ਅਸਥਾਨ 'ਤੇ ਪਹੁੰਚਣ ਦੀ ਖ਼ੁਸ਼ੀ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-12-2025
ਜੋਧਾਂ, 29 ਦਸੰਬਰ (ਗੁਰਵਿੰਦਰ ਸਿੰਘ ਹੈਪੀ)-ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਰਤਨ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਸ ਅਸਥਾਨ 'ਤੇ ਪਹੁੰਚਣ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ 'ਚ ਸਜਾਇਆ ਗਿਆ ¢ ਬਾਬਾ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਸਜਾਇਆ ਗਿਆ, ਨਗਰ ਕੀਰਤਨ ਗੁਰਦੁਆਰਾ ਟਾਹਲੀ ਸਾਹਿਬ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ¢ ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ 'ਤੇ ਗੱਤਕਾ ਪਾਰਟੀ ਨੇ ਆਪਣੇ ਜੌਹਰ ਦਿਖਾਏ ¢ਪ੍ਰਕਰਮਾ ਦੌਰਾਨ ਜਿੱਥੇ ਭਾਈ ਹਰਪ੍ਰੀਤ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਟਾਹਲੀ ਸਾਹਿਬ) ਦੇ ਜਥੇ ਵਲੋਂ ਕੀਰਤਨ ਕੀਤਾ ਗਿਆ ਉਥੇ ਵੱਖ-ਵੱਖ ਪੜਾਵਾਂ 'ਤੇ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਸੁਖਨਿਰੰਜਣ ਸਿੰਘ ਸੁੰਮਣ ਦੇ ਜਥੇ ਜਿਸ ਵਿੱਚ ਢਾਡੀ ਸ਼ਮਸ਼ੇਰ ਸਿੰਘ ਖੰਡੂਰ, ਢਾਡੀ ਬੂਟਾ ਸਿੰਘ ਭਾਈਰੂਪਾ ਤੇ ਸਾਰੰਗੀ ਮਾਸਟਰ ਸੁਮਨਦੀਪ ਸਿੰਘ ਤਿਹਾੜਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਵਾਰਾਂ ਦੁਆਰਾ ਨਿਹਾਲ ਕੀਤਾ ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਜੀਤ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜੰਗੀਰ ਸਿੰਘ, ਨਿਰਮਲ ਸਿੰਘ, ਦਮਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਗਰ ਕੀਰਤਨ ਸੰਬੰਧੀ ਐੱਸ.ਐੱਸ.ਪੀ. ਨੂੰ ਦਿੱਤਾ ਸੱਦਾ ਪੱਤਰ ਅਗਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ 'ਚ ਸਾਲ 2026-27 ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।