10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਪੁਲਿਸ ਵਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਤੇ ਚਾਇਨਾ ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਤਾੜਨਾ

ਅਜੀਤ ਡੈਸਕ 30-12-2025
ਰਾਏਕੋਟ, 29 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਗੁਰਸੇਵਕ ਸਿੰਘ ਵੱਲੋਂ ਪੱਤਰਕਾਰਾਂ ਰਾਹੀਂ ਪਤੰਗਬਾਜ਼ੀ ਦੇ ਸ਼ੌਕੀਨਾਂ ਅਤੇ ਪਤੰਗ-ਡੋਰ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਕਿਸੇ ਵੀ ਦੁਕਾਨਦਾਰ ਵੱਲੋਂ ਚੋਰ ਮੋਰੀ ਰਾਹੀਂ ਚਾਇਨਾ ਡੋਰ ਵੇਚਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਹ ਚਾਇਨਾ ਡੋਰਾ ਮਨੁੱਖਾਂ ਸਮੇਤ ਜਾਨਵਰਾਂ ਤੇ ਪੰਛੀਆਂ ਲਈ ਬੜੀ ਘਾਤਕ ਹੈ, ਇਸ ਲਈ ਚਾਇਨਾ ਡੋਰਦੀ ਵਿਕਰੀ ਉੱਪਰ ਸਖ਼ਤ ਮਨਾਹੀ ਹੈ | ਜੇਕਰ ਕਿਸੇ ਵੀ ਦੁਕਾਨਦਾਰ ਵੱਲੋਂ ਇਸ ਮਨਾਹੀ ਦੀ ਉਲੰਘਣਾ ਕੀਤੀ ਤਾਂ ਉਹ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗੀ |
ਪਿਛਲੀ ਖ਼ਬਰ ਵਿਕਸਿਤ ਭਾਰਤ ਪੇਂਡੂ ਰੁਜ਼ਗਾਰ ਗਾਰੰਟੀ ਮਿਸ਼ਨ-2025 ਨੂੰ ਰੱਦ ਕਰਵਾਉਣ ਲਈ ਮੰਗ ਪੱਤਰ ਭੇਜਿਆ ਅਗਲੀ ਖ਼ਬਰ ਦਾਣਾ ਮੰਡੀ ਰਾਏਕੋਟ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰੂ ਦੇ ਲੰਗਰ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।