15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਨੇ ਹੜ੍ਹ ਪੀੜਤਾਂ ਨੂੰ ਲੋੜੀਂਦਾ ਸਾਮਾਨ ਵੰਡਿਆ

ਅਜੀਤ ਡੈਸਕ 25-09-2025
ਕਟਾਰੀਆਂ, 24 ਸਤੰਬਰ (ਪੇ੍ਰਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਪਿੰਡ ਮਾਂਗਟ ਨੇ ਹੜ੍ਹਾਂ ਦੀ ਮਾਰ ਹੇਠ ਆਏ ਗਰੀਬ ਲੋਕਾਂ ਨੂੰ ਆਪਣੀ ਕਿਰਤ ਕਮਾਈ ਵਿਚੋਂ ਦਸਵੰਧ ਕੱਢ ਕੇ ਲੋੜੀਂਦਾ ਸਾਮਾਨ ਵੰਡਿਆ ਗਿਆ | ਉਨ੍ਹਾਂ ਕਿਹਾ ਕਿ ਦੁੱਖ ਦੀ ਘੜੀ 'ਚ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜਨੀ ਹੀ ਸਭ ਤੋਂ ਵੱਡਾ ਪੁੰਨ ਹੈ | ਉਨ੍ਹਾਂ ਬਹੁਤ ਸਾਰੇ ਲੋਕਾਂ ਵਲੋਂ ਹੜ੍ਹ ਪੀੜਤ ਲੋਕਾਂ ਦੀ ਤਰ੍ਹਾਂ-ਤਰ੍ਹਾਂ ਦੀ ਕੀਤੀ ਜਾ ਰਹੀ ਸਹਾਇਤਾ ਲਈ ਉਨ੍ਹਾਂ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤ ਦਾ ਕਹਿਰ ਕਿਸੇ ਵੀ ਉੱਚੇ ਥਾਂ 'ਤੇ ਬੈਠੇ ਲੋਕਾਂ 'ਤੇ ਝੂਲ ਸਕਦਾ ਹੈ | ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਨੇ ਲੋਕਾਂ ਨੂੰ ਹੱਥ ਜੋੜ ਕੇ ਬੇਨਤੀ ਕਰਦਿਆਂ ਕਿਹਾ ਕਿ ਸਾਡੇ ਵਲੋਂ ਗਰੀਬਾਂ ਸਹਾਇਤਾ ਲਈ ਕੀਤਾ ਗਿਆ ਉਪਰਾਲਾ ਇਕ ਛੋਟਾ ਜਿਹਾ ਕਦਮ ਹੈ | ਉਨ੍ਹਾਂ ਕਿਹਾ ਕਿ ਉਹ ਲੋੜਵੰਦਾਂ ਦੀ ਸੇਵਾ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ ਤਾਂ ਜੋ ਕੁਦਰਤ ਦੇ ਕਹਿਰ ਨਾਲ ਝੰਬੇ ਲੋਕਾਂ ਦੀ ਮਾੜੀ ਮੋਟੀ ਮਦਦ ਹੋ ਸਕੇ |
ਪਿਛਲੀ ਖ਼ਬਰ ਸੇਵਾ-ਮੁਕਤ ਇੰਸਪੈਕਟਰ ਪੰਜਾਬ ਪੁਲਿਸ ਸਵਰਗਵਾਸੀ ਹਰਬੰਸ ਸਿੰਘ ਜੱਬੋਵਾਲ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਹੋ ਰਹੀਆਂ ਹਲਕਾ ਪੱਧਰ ਦੀਆਂ ਮੀਟਿੰਗਾਂ-ਪੁਸ਼ਪਾ ਦੇਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।