15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵਲੋਂ ਕੀਤੀ ਮਹੀਨਾਵਾਰ ਮੀਟਿੰਗ

ਅਜੀਤ ਡੈਸਕ 25-09-2025
ਬਲਾਚੌਰ, 24 ਸਤੰਬਰ (ਨਰੇਸ਼ ਧੌਲ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਬਲਾਚੌਰ ਵੱਲੋਂ ਮਹੀਨਾਵਾਰ ਮੀਟਿੰਗ ਸੋਮ ਲਾਲ ਜ਼ਿਲ੍ਹਾ ਪ੍ਰਧਾਨ ਅਤੇ ਸੋਹਣ ਸਿੰਘ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਮਹਿੰਦੀਪੁਰ ਬਲਾਚੌਰ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਭਾਗ ਰਾਮ ਬੰਗੜ, ਦਿਲਬਾਗ ਸਿੰਘ, ਹਰਬੰਸ ਲਾਲ ਕਟਾਰੀਆ, ਵਰਿੰਦਰ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲ ਦੇ ਅਧਾਰ 'ਤੇ ਹੜ੍ਹ ਪੀੜਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦਾ ਜਨ ਜੀਵਨ ਪਹਿਲਾਂ ਦੀ ਤਰਾਂ ਲੀਹਾਂ 'ਤੇ ਲਿਆਂਦਾ ਜਾ ਸਕੇ | ਸੋਮ ਲਾਲ ਤੱਕਲਾ, ਜੀਤ ਲਾਲ ਗੋਲੜੋ, ਕੁਲਦੀਪ ਸਿੰਘ ਦੌੜਕਾ ਅਤੇ ਹਰਭਜਨ ਸਿੰਘ ਗਹੂੰਣ ਨੇ ਹੁਸ਼ਿਆਰਪੁਰ ਵਿਖੇ ਪ੍ਰਵਾਸੀ ਵੱਲੋਂ ਪੰਜ ਸਾਲ ਦੇ ਬੱਚੇ ਨੂੰ ਮਾਰਨ ਅਤੇ ਜਲੰਧਰ ਵਿੱਚ ਬੱਚੇ ਨੂੰ ਕਿਡਨੈਪ ਕਰਨ ਆਦਿ ਵਾਰਦਾਤਾਂ ਦੀ ਘੋਰ ਨੰਦਾ ਕੀਤੀ ਅਤੇ ਸਰਕਾਰ ਤੋਂ ਪੁਰਜੋਰ ਮੰਗ ਕੀਤੀ ਕਿ ਇਹੋ ਜਿਹੇ ਦਰਿੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਕਿ ਮੁੜ ਅਜਿਹੀਆਂ ਘਟਨਾਵਾਂ ਨਾ ਵਾਪਰ ਸਕਣ | ਮੀਟਿੰਗ ਦੌਰਾਨ ਸਮੁੱਚੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਇੱਕ ਦਿਨ ਦੀ ਪੈਨਸ਼ਨ ਹੜ੍ਹ ਪੀੜਤਾਂ ਨੂੰ ਦੇਣ ਦਾ ਫੈਸਲਾ ਕੀਤਾ ਗਿਆ |
ਇਸ ਤੋਂ ਇਲਾਵਾ 11ਅਕਤੂਬਰ ਨੂੰ ਸੰਗਰੂਰ ਵਿਖੇ ਮੰਗਾਂ ਸਬੰਧੀ ਕੀਤੀ ਜਾਣ ਵਾਲੀ ਰਾਜ ਪੱਧਰੀ ਰੋਸ ਰੈਲੀ ਦੌਰਾਨ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ | ਜ਼ਿਲ੍ਹਾ ਪ੍ਰਧਾਨ ਸੋਮ ਲਾਲ ਥੋਪੀਆ ਨੇ ਸਾਰੇ ਪੈਨਸ਼ਨਰਜ਼ ਦਾ ਧੰਨਵਾਦ ਕੀਤਾ | ਇਸ ਮੌਕੇ ਜਰਨੈਲ ਸਿੰਘ ਕੰਗ, ਹਰਜਿੰਦਰ ਸਿੰਘ, ਰਜਿੰਦਰ ਸਿੰਘ, ਭਜਨ ਲਾਲ, ਗੁਰਮੀਤ ਰਾਮ, ਧਰਮ ਪਾਲ, ਦਰਸ਼ਨ ਦੇਵ, ਹਰਮੇਸ਼ ਲਾਲ, ਸ਼ਿਵ ਕੁਮਾਰ, ਮਹਿੰਦਰ ਪਾਲ ਸਿੰਘ, ਕੁਲਦੀਪ ਰਾਏ, ਮੇਜਰ ਸਿੰਘ ਅਤੇ ਹੋਰ ਵੱਖ-ਵੱਖ ਸ਼ਖਸ਼ੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਮਜ਼ਦੂਰਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ-ਰੱਕੜ, ਮਾਹੀ ਅਗਲੀ ਖ਼ਬਰ ਸੇਵਾ-ਮੁਕਤ ਇੰਸਪੈਕਟਰ ਪੰਜਾਬ ਪੁਲਿਸ ਸਵਰਗਵਾਸੀ ਹਰਬੰਸ ਸਿੰਘ ਜੱਬੋਵਾਲ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।