23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

ਅਜੀਤ ਡੈਸਕ 22-10-2025
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ | ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਰਵਿੰਦਰ ਕੁਮਾਰ ਰਾਣਾ ਵਾਸੀ ਮਹਿੰਗਰੋਵਾਲ ਤੇ ਰਾਕੇਸ਼ ਕੁਮਾਰ ਵਾਸੀ ਸਾਹਰੀ ਵਜੋਂ ਹੋਈ ਹੈ ਜਦ ਕਿ ਫੋਕਲ ਪੁਆਇੰਟ ਪੁਲਿਸ ਨੇ ਵਿਸ਼ਾਲ ਉਰਫ਼ ਕਾਲੂ ਵਾਸੀ ਪੁਰਹੀਰਾਂ ਨੂੰ ਕਾਬੂ ਕਰਕੇ ਉਸ ਕੋਲੋਂ 29 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ |
ਪਿਛਲੀ ਖ਼ਬਰ ਲੰਗੜੋਆ ਦੀ ਪੰਚਾਇਤ ਨੇ ਪਹਿਲੀ ਵਰ੍ਹੇਗੰਢ 'ਤੇ ਲਏ ਅਹਿਮ ਫੈਸਲੇ ਅਗਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੇ ਜਨਮ ਦਿਨ ਸੰਬੰਧੀ ਸਮਾਗਮ ਚਾਂਦਪੁਰ ਰੁੜਕੀ ਵਿਖੇ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।