23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਗ੍ਰਾਮ ਪੰਚਾਇਤ ਬੇਗਮਪੁਰ ਨੇ ਨਿੰਮ ਦਾ ਬੂਟਾ ਲਗਾ ਕੇ ਮਨਾਈ ਦੀਵਾਲੀ

ਅਜੀਤ ਡੈਸਕ 22-10-2025
ਸੜੋਆ, 21 ਅਕਤੂਬਰ (ਹਰਮੇਲ ਸਹੂੰਗੜਾ)-ਗ੍ਰਾਮ ਪੰਚਾਇਤ ਬੇਗਮਪੁਰ ਵਿਖੇ ਸਰਪੰਚ ਭੁਪਿੰਦਰ ਬੇਗਮਪੁਰੀ ਦੀ ਅਗਵਾਈ 'ਚ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਮੌਕੇ ਸਮੂਹ ਗ੍ਰਾਮ ਪੰਚਾਇਤ ਵਲੋਂ ਨਿੰਮ ਦਾ ਬੂਟਾ ਲਗਾ ਕੇ ਦੀਵਾਲੀ ਮਨਾਈ ਗਈ | ਉਨ੍ਹਾਂ ਕਿਹਾ ਕਿ ਸਾਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣੀ ਚਾਹੀਦੀ ਹੈ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਸਾਨੂੰ ਇਨ੍ਹਾਂ ਬੂਟਿਆਂ ਦੀ ਦੇਖਭਾਲ ਚੰਗੀ ਤਰ੍ਹਾਂ ਕਰਨੀ ਚਾਹੀਦੀ ਹੈ ਤਾਂ ਜੋ ਗਰਮੀਆਂ ਦੇ ਮੌਸਮ 'ਚ ਇਨ੍ਹਾਂ ਦਰੱਖਤਾਂ ਦੀ ਛਾਂ ਮਾਣ ਸਕੀਏ | ਇਸ ਮੌਕੇ ਬਲਾਕ ਸੰਮਤੀ ਮੈਂਬਰ ਪੂਨਮ ਕੌਰ, ਸੁਖਵਿੰਦਰ ਕੌਰ ਪੰਚ, ਰਣਜੀਤ ਕੌਰ ਪੰਚ, ਰਾਣੀ ਪੰਚ, ਸੁਰਿੰਦਰ ਕੌਰ ਪੰਚ, ਮਨੋਜ ਕੁਮਾਰ ਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨੌਰਾ ਵਿਖੇ ਬਾਬਾ ਗੁਲਾਬ ਸਿੰਘ ਦੇ ਅਸਥਾਨ ਨੂੰ ਜਾਂਦੀ ਗਲੀ 'ਚ ਇੰਟਰਲਾਕ ਟਾਇਲਾਂ ਲਾਈਆਂ ਅਗਲੀ ਖ਼ਬਰ ਗੁਆਚਾ ਫੋਨ ਅਸਲੀ ਮਾਲਕ ਨੂੰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।