ਜਾਡਲਾ, 21 ਅਕਤੂਬਰ (ਸੁਰਿੰਦਰ ਦੁੱਗਲ)-ਸਾਈ ਕਾਲਜ ਜਾਡਲਾ ਵਿਖੇ ਪਟਾਕੇ ਰਹਿਤ ਦੀਵਾਲੀ ਨੂੰ ਉਤਸ਼ਾਹਿਤ ਕਰਨ ਲਈ ਗ੍ਰੀਨ ਦੀਵਾਲੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਕਾਲਜ ਦੀ ਸਜਾਵਟ ਕੀਤੀ ਤੇ ਰੰਗੋਲੀ ਦੇ ਵੱਖਰੇ-ਵੱਖਰੇ ਡਿਜ਼ਾਇਨ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਪ੍ਰੋ. ਬਲਵਿੰਦਰ ਕੌਰ ਐਨ. ਐਸ. ਐਸ. ਤੇ ਈਕੋ ਕਲੱਬ ਇੰਚਾਰਜ ਦੀ ਅਗਵਾਈ ਹੇਠ ਬੱਚਿਆਂ ਨੇ ਕਾਲਜ ਵਿਖੇ ਬੂਟੇ ਵੀ ਲਗਾਏ | ਇਸ ਮੌਕੇ ਚੇਅਰਮੈਨ ਪੀ. ਕੇ. ਜੌਹਰ ਨੇ ਪੇਰਿਤ ਕਰਦਿਆਂ ਕਿਹਾ ਕਿ ਸਾਨੂੰ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਵਾਈਸ ਚੇਅਰਮੈਨ ਇੰ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪਿ੍ੰਸੀਪਲ ਡਾ. ਸੁਨੀਲਾ ਧੀਰ ਤੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ |