24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਓਰੀਐਂਟ ਸਕੂਲ ਸਮੁੰਦੜਾ ਵਿਖੇ ਦੀਵਾਲੀ ਸੰਬੰਧੀ ਸਮਾਗਮ

ਅਜੀਤ ਡੈਸਕ 22-10-2025
ਸਮੁੰਦੜਾ, 21 ਅਕਤੂਬਰ (ਤੀਰਥ ਸਿੰਘ ਰੱੱਕੜ)-ਓਰੀਐਂਟ ਪਬਲਿਕ ਸਕੂਲ ਵਿਖੇ ਸਕੂਲ ਨਿਰਦੇਸ਼ਕ ਜਗਤਾਰ ਸਿੰਘ ਤੇ ਪਿ੍ੰਸੀਪਲ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ | ਇਸ ਮੌਕੇ ਸੋਸ਼ਲ ਵੈਲਫੇਅਰ ਸੁਸਾਇਟੀ ਤੇ ਸ਼ਿਵਾਲਕ ਸੋਸ਼ਲ ਵੈਲਫੇਅਰ ਸੁਸਾਇਟੀ ਗੜ੍ਹਸ਼ੰਕਰ ਵਲੋਂ ਹਰਵੇਲ ਸਿੰਘ ਸੈਣੀ, ਫੂਲਾ ਸਿੰਘ ਬੀਰਮਪੁਰ, ਧਰਮਜੀਤ ਸਿੰਘ ਰਾਜਾ, ਰਾਜਨ ਬੀਰਮਪੁਰ, ਹਰਨੇਕ ਸਿੰਘ ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਪ੍ਰਤੀਕ ਹੈ ਤੇ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਦੀਵਾਲੀ ਦੇ ਇਸ ਪਵਿੱਤਰ ਤਿਉਹਾਰ ਨੂੰ ਪਟਾਕਿਆਂ ਤੋਂ ਰਹਿਤ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਨ ਵਿਚ ਫੈਲ ਰਹੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ ਅਤੇ ਪਟਾਕਿਆਂ ਦੇ ਹਾਨੀਕਾਰਕ ਧੰੂਏ ਤੋਂ ਮਨੁੱਖੀ ਸਰੀਰ ਨੂੰ ਹੋਣ ਵਾਲੇ ਨੁਕਸਾਨਾਂ ਤੋਂ ਬਚਾਇਆ ਜਾ ਸਕੇ | ਸੋਸਾਇਟੀ ਮੈਂਬਰਾਂ ਵਲੋਂ ਬੱਚਿਆਂ ਨੂੰ ਵੱਖ-ਵੱਖ ਪ੍ਰਕਾਰ ਦੇ ਬੂਟੇ ਵੀ ਵੰਡੇ ਗਏ | ਇਸ ਮੌਕੇ ਜਰਨੈਲ ਸਿੰਘ, ਕੁਲਦੀਪ ਸਿੰਘ, ਬਲਰਾਮ ਸਿੰਘ, ਨਰੇਸ਼ ਬਾਲਾ, ਮਨੀਸ਼ਾ ਦੇਵੀ, ਮਾਨਸੀ ਦੇਵੀ, ਅਨੀਤਾ ਰਾਣੀ, ਕੰਚਨ ਰਾਣੀ, ਮੀਨਾ ਦੇਵੀ, ਕਿਰਨਦੀਪ ਕੌਰ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ 'ਚ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਸਾਥ ਜ਼ਰੂਰੀ-ਐਸ. ਐਚ. ਓ. ਸਿਟੀ ਅਗਲੀ ਖ਼ਬਰ ਗੁਰਦੁਆਰਾ ਦੇਹਰਾ ਸਾਹਿਬ ਗੋਬਿੰਦਪੁਰ ਵਿਖੇ ਸ਼ਤਾਬਦੀ ਸਮਾਗਮਾਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।