15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਕੇਂਦਰ ਸਰਕਾਰ ਵਾਪਸ ਲਵੇ-ਕਰਨ ਸਿੰਘ ਰਾਣਾ <br/>

ਅਜੀਤ ਡੈਸਕ 03-11-2025
ਜਾਡਲਾ, 2 ਨਵੰਬਰ (ਪ. ਪ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਦੀ ਇੱਕ ਮੀਟਿੰਗ ਸਾਥੀ ਬਲਦੇਵ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਪਿੰਡ ਠਠਿਆਲਾ ਢਾਹਾਂ ਵਿਖੇ ਹੋਈ | ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲ ਕਰਦੇ ਹੋਏ ਸਾਥੀ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਨ ਲਈ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਹ ਗੈਰ ਕਾਨੂੰਨੀ ਹੈ, ਕਿਉਂਕਿ ਸੈ ਨਟ ਅਤੇ ਸਿੰਡੀਕੇਟ ਦੀ ਚੋਣ ਕਰਵਾਉਣ ਦਾ ਕਾਨੂੰਨ ਈਸਟ ਪੰਜਾਬ ਦੀ ਵਿਧਾਨ ਸਭਾ ਵੱਲੋਂ ਪਾਸ ਕੀਤਾ ਹੋਇਆ ਹੈ | ਇਸ ਨੂੰ ਰੱਦ ਤਾਂ ਸਿਰਫ ਪਾਰਲੀਮੈਂਟ ਹੀ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਗੈਰ ਜਮਹੂਰੀ ਅਤੇ ਫੈਡਰਲ ਢਾਂਚੇ 'ਤੇ ਸਿੱਧਾ ਹਮਲਾ ਹੈ | ਇਹ ਨੋਟੀਫਕੇਸ਼ਨ ਕੇਂਦਰੀ ਸੱਤਾ ਦੀ ਬਿਮਾਰ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਦਾ ਹੈ | ਸਾਥੀ ਰਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਰਾਜਧਾਨੀ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ | ਦਰਿਆਈ ਪਾਣੀਆਂ ਦੇ ਅਧਿਕਾਰ ਤੇ ਪੰਜਾਬ ਦੇ ਹੱਕ ਖੋਹੇ ਜਾ ਰਹੇ ਹਨ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਰੱਖਣ ਦੀ ਸਾਜਿਸ਼ ਰਚੀ ਜਾ ਰਹੀ ਹੈ | ਹੁਣ ਪੰਜਾਬ ਯੂਨੀਵਰਸਿਟੀ 'ਤੇ ਧੱਕੇ ਨਾਲ ਕਬਜ਼ਾ ਕੀਤਾ ਜਾ ਰਿਹਾ ਹੈ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਜਾਰੀ ਕੀਤਾ ਨੋਟੀਫਿਕੇਸ਼ਨ ਵਾਪਸ ਲਵੇ | ਉਹਨਾਂ ਸਮੂਹ ਇਨਸਾਫ ਪਸੰਦ ਪੰਜਾਬੀਆਂ ਨੂੰ ਇਕ ਮੰਚ 'ਤੇ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਹੈ | ਇਸ ਮੌਕੇ ਕਰਨੈਲ ਸਿੰਘ ਭੱਲਾ, ਸਤਪਾਲ ਸਿੰਘ ਸਾਰੋਵਾਲ, ਦੇਵਰਾਜ, ਹਰਪਾਲ ਸਿੰਘ ਮੱਕੋਵਾਲ ਅਤੇ ਹਰਦੇਵ ਸਿੰਘ ਰਾਣਾ ਆਦਿ ਆਗੂ ਉਨਾਂ ਨਾਲ ਹਾਜ਼ਰ ਸਨ |

ਪਿਛਲੀ ਖ਼ਬਰ ਦਰੋਗਾ ਪਰਿਵਾਰ ਵਲੋਂ ਮਹਿੰਦਰਜੀਤ ਸਿੰਘ ਦੀ ਯਾਦ 'ਚ ਇਨਾਮ ਵੰਡ ਸਮਾਗਮ <br/> ਅਗਲੀ ਖ਼ਬਰ ਅਟਾਲ ਮਜਾਰਾ 'ਚ ਪ੍ਰਭਾਤ ਫੇਰੀਆਂ ਦੀ ਹੋਈ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।