14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕਤਾ ਕੈਂਪ

ਅਜੀਤ ਡੈਸਕ 03-11-2025
ਜਾਡਲਾ, 2 ਨਵੰਬਰ (ਸੁਰਿੰਦਰ ਦੁੱਗਲ)-ਪਿੰਡ ਬੀਰੋਵਾਲ ਵਿਖੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਦੀ ਅਗਵਾਈ ਵਿਚ ਸਰਪੰਚ ਜਸਪਾਲ ਸਿੰਘ ਵਿਰਕ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਬਾਲ ਵਿਕਾਸ ਅਫ਼ਸਰ ਕੰਚਨ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਨਾ ਸਾੜਨ ਸਬੰਧੀ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਅਸੀਂ ਵਾਤਵਰਨ ਨੂੰ ਸਾਫ-ਸੁਥਰਾ ਰੱਖ ਸਕਦੇ ਹਾਂ | ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਬੱਚਿਆਂ ਨੂੰ ਪੌਸਕੋ ਐਕਟ ਸਬੰਧੀ ਅਤੇ ਵਿਭਾਗ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਜਗਰੂਪ ਸਿੰਘ ਵਲੋਂ ਆਂਗਨਵਾੜੀ ਸੈਂਟਰ ਬੀਰੋਵਾਲ ਦੀ ਜਾਂਚ ਕਰਕੇ ਤੱਸਲੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ, ਮਨਪ੍ਰੀਤ ਸਿੰਘ, ਸੁਪਰਵਾਈਜ਼ਰ ਕਮਲੇਸ਼ ਕੁਮਾਰੀ, ਹੈਡ ਟੀਚਰ ਸਰਬਜੀਤ ਸਿੰਘ ਮਝੂਰ, ਬਲਬੀਰ ਸਿੰਘ ਹੈਡ ਮਾਸਟਰ ਚਰਨਜੀਤ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ, ਦੀਪ ਸਿੰਘ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਕਾਸ ਕਾਰਜਾਂ ਦੀ ਵਿਉਂਤਬੰਦੀ ਸੰਬੰਧੀ ਪਠਲਾਵਾ ਸੰਸਥਾ ਦੀ ਹੋਈ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਸਿਟਰਸ ਅਸਟੇਟ ਭੂੰਗਾ ਵਿਖੇ ਮੂੰਗਫਲੀ ਦੇ ਨਵੇਂ ਪ੍ਰੋਸੈਸਿੰਗ ਯੂਨਿਟ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।