14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਮੈਨੇਜਮੈਂਟ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅਜੀਤ ਡੈਸਕ 03-11-2025
ਨਵਾਂਸ਼ਹਿਰ, 2 ਨਵੰਬਰ (ਜਸਵੀਰ ਸਿੰਘ ਨੂਰਪਰ)-ਕੇ.ਸੀ ਐਸ.ਐਮ.ਸੀ.ਏ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਕਾਲਜ ਪ੍ਰਮੁੱਖ ਡਾ. ਵਿਕਾਸ ਕੁਮਾਰ ਦੀ ਦੇਖ-ਰੇਖ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤੇ ਹਨ | ਸਟਾਫ ਮੈਂਬਰ ਗੁਰਦੀਪ ਕੌਰ ਤੇ ਸੁਖਵਿੰਦਰ ਸਿੰਘ ਉਨ੍ਹਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ ਗਏ | ਉੱਥੇ ਵਿਦਿਆਰਥੀਆਂ ਨੇ ਸਟਾਫ ਦੇ ਨਾਲ ਜਲਿ੍ਹਆਂਵਾਲਾ ਬਾਗ ਵਿਖੇ ਸ਼ਹੀਦਾਂ ਦੀ ਯਾਦਗਾਰ ਦੇਖੀ, ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਇਸ਼ਨਾਨ ਕੀਤਾ ਤੇ ਸਾਰੇ ਗੁਰਦੁਆਰਿਆਂ 'ਚ ਮੱਥਾ ਟੇਕਿਆ | ਵਿਦਿਆਰਥੀਆਂ ਨੇ ਗੁਰਬਾਣੀ ਸੁਣੀ | ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਦੂਜੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਡਾ. ਵਿਕਾਸ ਕੁਮਾਰ ਨੇ ਦੱਸਿਆ ਕਿ ਇਹ ਟੂਰ ਵਿਦਿਆਰਥੀਆਂ ਦੇ ਸਿਲੇਬਸ ਦਾ ਹਿੱਸਾ ਹੈ | ਇਨ੍ਹਾਂ ਟੂਰਾਂ 'ਚ ਪ੍ਰੈਕਟਲੀ ਗਿਆਨ ਮਿਲਦਾ ਹੈ |
ਪਿਛਲੀ ਖ਼ਬਰ ਸ਼ਿਵ ਮੰਦਰ ਚੰਦਿਆਣੀ ਖੁਰਦ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ ਅਗਲੀ ਖ਼ਬਰ ਭਟੋਆ ਗੋਤ ਜਠੇਰੇ ਮੇਲਾ 16 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।