19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਬੇਸਹਾਰਾ ਪਸ਼ੂ ਅਚਾਨਕ ਅੱਗੇ ਆਉਣ ਨਾਲ 2 ਕਾਰਾਂ ਆਪਸ 'ਚ ਟਕਰਾਈਆਂ <br/>

ਅਜੀਤ ਡੈਸਕ 04-12-2025

ਕਾਠਗੜ੍ਹ/ਰੱਤੇਵਾਲ, 3 ਦਸੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਬਲਾਚੌਰ-ਰੋਪੜ ਨੈਸ਼ਨਲ ਹਾਈਵੇ 'ਤੇ ਮੌਜੂਦ ਪਿੰਡ ਜਮੀਤਗੜ੍ਹ ਨਜ਼ਦੀਕ ਬੇਸਹਾਰਾ ਪਸ਼ੂ ਅਚਾਨਕ ਕਾਰਾਂ ਦੇ ਅੱਗੇ ਆਉਣ ਕਾਰਨ ਦੋ ਕਾਰਾਂ ਆਪਸ ਵਿੱਚ ਟਕਰਾਉਣ ਦਾ ਸਮਾਂਚਾਰ ਪ੍ਰਾਪਤ ਹੋਇਆ ਹੈ | ਐਸ.ਐਸ.ਐਫ ਟੀਮ ਦੇ ਇੰਚਾਰਜ ਏ.ਐਸ.ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਜਮੀਤਗੜ੍ਹ ਭੱਲਾ ਨੈਸ਼ਨਲ ਹਾਈਵੇ 'ਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਐਕਸੀਡੈਂਟ ਹੋ ਗਿਆ ਹੈ | ਉਹਨਾਂ ਦੀ ਟੀਮ ਨੇ ਜਾ ਕੇ ਦੇਖਿਆ ਤਾਂ ਇਕ ਬੇਸਹਾਰਾ ਪਸ਼ੂ ਅਚਾਨਕ ਕਾਰ ਦੇ ਅੱਗੇ ਆ ਗਿਆ ਸੀ, ਜਿਸ ਨੂੰ ਬਚਾਉਣ ਲਈ ਕਾਰ ਚਾਲਕ ਨੇ ਬ੍ਰੇਕ ਮਾਰੀਂ ਤਾਂ ਇਸ ਦੇ ਪਿੱਛੇ ਆ ਰਹੀ ਕਾਰ ਦੂਸਰੀ ਕਾਰ ਨਾਲ ਪਿੱਛੋਂ ਟਰਕਾਅ ਗਈ | ਇਸ ਮੌਕੇ 'ਤੇ ਉਨ੍ਹਾਂ ਨੇ ਦੱਸਿਆ ਕਿ ਸਵਿਫਟ ਕਾਰ ਜਿਸ ਦਾ ਨੰਬਰ ਪੀ.ਬੀ 13 ਏ.ਜੇ 0616 ਜਿਸ ਨੂੰ ਅਮਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਗੁਰਦਾਸਪੁਰ ਚਲਾ ਰਿਹਾ ਸੀ, ਜੋ ਗੁਰਦਾਸਪੁਰ ਤੋਂ ਮੋਹਾਲੀ ਏਅਰਪੋਰਟ ਵੱਲ ਜਾ ਰਿਹਾ ਸੀ | ਜਿਸ ਦੇ ਅੱਗੇ ਅਚਾਨਕ ਬੇਸਹਾਰਾ ਪਸ਼ੂ ਆਉਣ 'ਤੇ ਉਸ ਦੀ ਗੱਡੀ ਨਾਲ ਟਕਰਾ ਗਈ ਅਤੇ ਉਸ ਦੇ ਪਿੱਛੇ ਆ ਰਹੀ ਸਵਿਫਟ ਪੀ.ਬੀ 32 ਆਰ 7600 ਅਨੂਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸੜੋਆ ਚਲਾ ਰਿਹਾ ਸੀ, ਜੋ ਬਲਾਚੌਰ ਤੋਂ ਰੋਪੜ੍ਹ ਵੱਲ ਨੂੰ ਜਾ ਰਿਹਾ ਸੀ ਜਿਸ ਦੀ ਕਾਰ ਅੱਗੇ ਜਾ ਰਹੀ ਕਾਰ ਨਾਲ ਟਕਰਾ ਗਈ | ਇਸ ਐਕਸੀਡੈਟ ਵਿੱਚ ਦੋਨੋਂ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆ ਗਈਆਂ, ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਐਸ.ਐਸ.ਐਫ ਟੀਮ ਵਲੋਂ ਦੋਨਾਂ ਵਾਹਨਾਂ ਨੂੰ ਸੜਕ ਤੋਂ ਸਾਈਡ 'ਤੇ ਕਰਾ ਕੇ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਾਲੂ ਕਰਵਾਇਆ ਗਿਆ |

ਪਿਛਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਜ਼ਿਲ੍ਹਾ ਪ੍ਰੀਸ਼ਦ ਲਈ 5 ਅਤੇ ਬਲਾਕ ਸੰਮਤੀ ਲਈ 53 ਉਮੀਦਵਾਰਾਂ ਵਲੋਂ ਪੇਪਰ ਦਾਖਲ <... ਅਗਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸੰਬੰਧੀ ਬਹਿਰਾਮ 'ਚ ਕਾਂਗਰਸੀ ਵਰਕਰਾਂ ਨੇ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।