ਕਟਾਰੀਅ ਾਂ, 3 ਦਸੰਬਰ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਮਰੀਕ ਸਿੰਘ ਸੰਧੂ, ਜਥੇ. ਫੁੱਮਣ ਸਿੰਘ ਸੰਧੂ, ਐਡਵੋਕੇਟ ਬਲਵੰਤ ਸਿੰਘ ਲਾਦੀਆਂ ਬਲਾਕ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਜਥੇ. ਸੁਰਜੀਤ ਸਿੰਘ ਮਾਂਗਟ, ਜਥੇ. ਨਵਦੀਪ ਸਿੰਘ ਅਨੋਖਰਵਾਲ ਅਤੇ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ. ਗੁਰਬਖਸ਼ ਸਿੰਘ ਖਾਲਸਾ ਅਤੇ ਸੀਨੀਅਰ ਕਿਸਾਨ ਆਗੂ ਜਥੇ. ਸਤਨਾਮ ਸਿੰਘ ਲਾਦੀਆਂ ਆਦਿ ਸ਼ਖਸ਼ੀਅਤਾਂ ਦੀ ਅਗਵਾਈ 'ਚ ਅਕਾਲੀ ਆਗੂ ਅਤੇ ਵਰਕਰਾਂ ਦੀ ਹੋਈ ਭਰਮੀ ਮੀਟਿੰਗ ਦੌਰਾਨ ਜਥੇ. ਸੰਤੋਖ ਸਿੰਘ ਮੱਲ੍ਹਾ ਜਥੇ. ਗੁਰਬਖਸ਼ ਸਿੰਘ ਖਾਲਸਾ, ਜਥੇਦਾਰ ਸਤਨਾਮ ਸਿੰਘ ਲਾਦੀਆਂ, ਜਥੇ. ਸੁਰਜੀਤ ਸਿੰਘ ਮਾਂਗਟ ਅਤੇ ਸੀਨੀਅਰ ਯੂਥ ਅਕਾਲੀ ਆਗੂ ਜਥੇ. ਨਵਦੀਪ ਸਿੰਘ ਨੇ ਕਿਹਾ ਕਿ ਤਰਨ ਤਾਰਨ ਵਿੱਚ ਹੋਈ ਜਿਮਨੀ ਚੋਂਣ 'ਚ ਅਕਾਲੀ ਦਲ ਦੇ ਉਮੀਦਵਾਰ ਨੇ ਆਪ ਦੇ ਉਮੀਦਵਾਰ ਨਾਲ ਤਕੜਾ ਮੁਕਾਬਲਾ ਕਰ ਕੇ ਸਿੱਧ ਕਰ ਦਿੱਤਾ ਹੈ, ਕਿ ਲੋਕ ਹੁਣ ਸੁਖਬੀਰ ਸਿੰਘ ਬਾਦਲ ਨਾਲ ਚਟਾਣ ਵਾਂਗ ਖੜ ਚੁੱਕੇ ਹਨ | ਉਹਨਾਂ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਸਖਤ ਮਿਹਨਤ ਕਾਰਨ ਅਕਾਲੀ ਦਲ ਸਿੱਧੀ ਟੱਕਰ ਵਿੱਚ ਆਉਣ ਨਾਲ ਸੂਬੇ ਲਈ ਇੱਕ ਸੁੱਭ ਸੰਕੇਤ ਹਨ |