ਨਵਾਂਸ਼ਹਿਰ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਯਾਦਗਾਰੀ ਕਮੇਂਟੀ ਵੱਲੋਂ 19 ਨਵੰਬਰ ਨੂੰ ਸ਼ਹਾਬਪੁਰ ਵਿੱਚ ਚਿੱਤਰਕਲਾ ਅਤੇ ਸੁੰਦਰ ਲਿਖਾਈ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਆਰ.ਐੱਮ.ਬੀ.ਡੀ.ਏ.ਵੀ ਸੈਂਟੇਨਰੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਦਸਵੀਂ ਜਮਾਤ ਦੇ ਵਿਦਿਆਰਥੀ ਨਿਤੀਸ਼ ਨੇ ਚਿੱਤਰਕਲਾ 'ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ | ਅਧਿਆਪਕਾ ਜੋਤੀ ਬਾਲਾ ਨੇ ਦੱਸਿਆ ਕਿ ਮੁਕਾਬਲਾ ਬਹੁਤ ਕਠਿਨ ਸੀ ਜ਼ਿਲੇ੍ਹ ਦੇ ਲਗਭਗ 15 ਸਕੂਲਾਂ ਦੇ ਵਿਦਿਆਰਥੀ ਇਸ 'ਚ ਭਾਗ ਲੈਣ ਲਈ ਆਏ ਸਨ, ਫਿਰ ਵੀ ਸਾਡੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਟੀਚੇ ਹਾਸਿਲ ਕਰਨ ਲਈ ਦਿਲੋ-ਜਾਨ ਮਿਹਨਤ ਕੀਤੀ | ਸਾਰੇ ਭਾਗ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵੀ ਸਕੂਲ ਦੀ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਭੇਂਟ ਕੀਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਆਰ.ਕੇ ਵਰਮਾ ਨੇ ਨਿਤੀਸ਼ ਅਤੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤਿਯੋਗਤਾਵਾਂ ਬੱਚਿਆਂ ਦੀ ਰਚਨਾਤਮਕਤਾ, ਵਿਸ਼ਵਾਸ ਅਤੇ ਕਲਾ-ਕੁਸ਼ਲਤਾ ਨੂੰ ਉਭਾਰਦੀਆਂ ਹਨ |