19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਖ਼ਾਲਸਾ ਕਾਲਜ ਵਿਖੇ ਕਮਿਸਟਰੀ ਵਿਭਾਗ ਵਲੋਂ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਮੌਕੇ ਸੈਮੀਨਾਰ <br/>

ਅਜੀਤ ਡੈਸਕ 04-12-2025
ਗੜ੍ਹਦੀਵਾਲਾ, 3 ਦਸੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਕਮਿਸਟਰੀ ਵਿਭਾਗ ਵੱਲੋਂ ਆਈ.ਆਈ.ਸੀ., ਆਈ.ਕਿਊ.ਏ.ਸੀ. ਅਤੇ ਈਕੋ ਕਲੱਬ ਦੇ ਸਹਿਯੋਗ ਨਾਲ 'ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ' ਦੇ ਮੌਕੇ 'ਸਾਫ਼ ਹਵਾ ਸਾਫ਼ ਭਾਰਤ-ਪ੍ਰਦੂਸ਼ਣ ਮੁਕਤ ਰਾਸ਼ਟਰ ਲਈ ਰਣਨੀਤੀਆਂ' ਵਿਸ਼ੇ ਉੱਪਰ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਕਮਿਸਟਰੀ ਵਿਭਾਗ ਦੇ ਮੁਖੀ ਡਾ. ਪੰਕਜ ਸ਼ਰਮਾ ਨੇ ਰਾਸ਼ਟਰੀ ਪ੍ਰਦੂਸ਼ਣ ਕੰਟਰੋਲ ਦਿਵਸ ਨੂੰ ਮਨਾਉਣ ਦੇ ਮਹੱਤਵ ਉੱਪਰ ਸੰਖੇਪ ਵਿਚ ਚਾਨਣਾ ਪਾਇਆ | ਸੈਮੀਨਾਰ ਵਿਚ ਮੁੱਖ ਵਕਤਾ ਮੈਡਮ ਅਰਸ਼ਪ੍ਰੀਤ ਕੌਰ ਐੱਸ.ਡੀ.ਓ. ਪੰਜਾਬ ਪਲੂਸ਼ਨ ਕੰਟਰੋਲ ਬੋਰਡ ਰਿਜ਼ਨਲ ਆਫ਼ਿਸ ਹੁਸ਼ਿਆਰਪੁਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਦੂਸ਼ਣ ਦੇ ਮੁੱਖ ਕਾਰਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕਮਿਸਟਰੀ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ. ਪੰਕਜ ਸ਼ਰਮਾ ਅਤੇ ਡਾ. ਰਾਬਿਆ ਸ਼ਰਮਾ ਨੇ ਆਪਣੇ ਪੇਪਰ ਪੇਸ਼ ਕਰਦਿਆਂ ਪ੍ਰਦੂਸ਼ਣ ਕੰਟਰੋਲ ਦਿਵਸ ਦੇ ਇਤਿਹਾਸ, ਪ੍ਰਦੂਸ਼ਣ ਦੇ ਪ੍ਰਭਾਵ ਅਤੇ ਇਸ ਨੂੰ ਕੰਟਰੋਲ ਕਰਨ ਦੇ ਤਰੀਕਿਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਪ੍ਰਦੂਸ਼ਣ ਮੁਕਤ ਵਾਤਾਵਰਨ ਸਿਰਜਣ ਦਾ ਸੁਨੇਹਾ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੇ ਸਾਫ਼ ਤੇ ਹਰਾ-ਭਰਾ ਭਾਰਤ ਦੀ ਨਿਰਮਾਣ ਪ੍ਰਕਿਰਿਆ ਵਿਚ ਯੋਗਦਾਨ ਪਾਉਣ ਦਾ ਪ੍ਰਣ ਵੀ ਕੀਤਾ | ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸ਼ਾਨ ਨਾਲ ਜਿੱਤਾਂਗੇ -ਸ਼ੁਕਾਰ <br/> ਅਗਲੀ ਖ਼ਬਰ ਰਾਏਪੁਰ ਵਿਖੇ ਧੂਮਧਾਮ ਨਾਲ ਕਰਵਾਇਆ ਵਾਲੀਬਾਲ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।