ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਦਸੰਬਰ 14 ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਪੂਰੀ ਤਿਆਰੀ ਨਾਲ ਜਿੱਤਾਂਗੇ | ਇਹ ਸ਼ਬਦ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ. ਸੁਖਦੀਪ ਸਿੰਘ ਸ਼ੁਕਾਰ ਨੇ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਨ ਉਪਰੰਤ ਇਥੇ ਆਖੇ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਲੋਕਾਂ ਦਾ ਬਹੁਤ ਉਤਸ਼ਾਹ ਹੈ ਅਤੇ ਲੋਕ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਲਈ ਵੀ ਬਹੁਤ ਕਾਹਲੇ ਹਨ | ਉਨ੍ਹਾਂ ਹੋਰ ਕਿਹਾ ਕਿ ਲੋਕਾਂ ਨੇ ਕਈ ਪਾਰਟੀਆਂ ਦੇਖ ਲਈਆਂ ਹਨ ਜੋ ਮਾਣ-ਸਤਿਕਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਵਰਕਰਾਂ ਦਾ ਹੈ ਉਹ ਕਿਸੇ ਹੋਰ ਪਾਰਟੀ ਵਿੱਚ ਨਹੀਂ ਹੈ |