ਬੰਗਾ, 3 ਦਸੰਬਰ (ਸੁਰਿੰਦਰ ਸਿੰਘ ਕਰਮ ਲਧਾਣਾ) - ਪੰਜਾਬ ਦੀ ਮੰਨੀ ਪ੍ਰਮੰਨੀ ਸਮਾਜ ਸੇਵਾ ਦੇ ਰੰਗ ਵਿਚ ਰੰਗੀ ਸੰਸਥਾ ਬਲੱਡ ਡੋਨਰਜ਼ ਕੌਂਸਲ ਨਵਾਂਸ਼ਹਿਰ ਦੇ ਸਕੱਤਰ ਅਤੇ ਜ਼ਿਲ੍ਹੇ ਦੀ ਸਿਰਮੌਰ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸੇਵਾ ਮੁਕਤ ਪਿ੍ੰਸੀਪਲ ਸ. ਜਸਪਾਲ ਸਿੰਘ ਗਿੱਦਾ ਦੇ ਮਾਤਾ ਅਜੀਤ ਕੌਰ ਗਿੱਦਾ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ 'ਤੇ ਏਕ ਨੂਰ ਸਵੈ ਸੰਸਥਾ ਪਠਲਾਵਾ ਦੇ ਸਮੂਹ ਅਹੁਦੇਦਾਰਾਂ ਚੇਅਰਮੈਨ ਸ. ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ ਹੇਠ ਸੰਸਥਾ ਦੀ ਇੱਕ ਸ਼ੋਕ ਮੀਟਿੰਗ ਹੋਈ | ਜਿਸ ਵਿਚ ਸਮਾਜ ਸੇਵੀ ਪਰਿਵਾਰ ਦੀ ਮਾਤਾ ਸ੍ਰੀਮਤੀ ਅਜੀਤ ਕੌਰ ਗਿੱਦਾ ਦੇ ਆਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਮਾਤਾ ਜੀ ਦੁਆਰਾ ਆਪਣੇ ਪਰਿਵਾਰ ਦੇ ਬੱਚਿਆਂ ਨੂੰ ਦਿੱਤੇ ਸੰਸਕਾਰਾਂ ਦੀ ਗੱਲ ਕਰਦਿਆਂ ਸ. ਵਾਰੀਆ ਨੇ ਆਖਿਆ ਕਿ ਇਹ ਸਭ ਕੁਝ ਮਾਤਾ ਜੀ ਦੀ ਹੀ ਬਦੌਲਤ ਹੈ ਕਿ ਸਮੂਹ ਗਿੱਦਾ ਪਰਿਵਾਰ ਅੱਜ ਕੋਈ ਜਾਣ ਪਛਾਣ ਦਾ ਮੁਥਾਜ ਨਹੀਂ ਹੈ | ਦੋ ਮਿੰਟ ਦਾ ਮੌਨ ਰੱਖ ਕੇ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਸੰਸਥਾ ਦੇ ਸਰਪ੍ਰਸਤ ਸ. ਬਲਵੀਰ ਸਿੰਘ ਐਕਸ ਆਰਮੀ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ, ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਮੁੱਖ ਬੁਲਾਰੇ ਲੈਕਚਰਾਰ ਤਰਸੇਮ ਪਠਲਾਵਾ, ਉਪ ਚੇਅਰਮੈਨ ਅਮਰਜੀਤ ਸਿੰਘ ਸੂਰਾਪੁਰ, ਸੰਦੀਪ ਕੁਮਾਰ ਗੌੜ, ਪੋ੍ਰ. ਚਰਨਜੀਤ ਸਿੰਘ ਪੋਸੀ, ਉਪ ਪ੍ਰਧਾਨ ਸਤੀਸ਼ ਕੁਮਾਰ ਐਮਾਂ ਜੱਟਾਂ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਪ੍ਰੈੱਸ ਸਕੱਤਰ ਮਾ. ਸੁਰਿੰਦਰ ਸਿੰਘ ਕਰਮ, ਜੀ ਚੰਨੀ ਪਠਲਾਵਾ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਸ. ਆਤਮਾ ਸਿੰਘ ਸੂਰਾਪੁਰ, ਪਰਮਿੰਦਰ ਸਿੰਘ ਰਾਣਾ, ਡਾ. ਕੁਲਦੀਪ ਰਾਜ ਬੰਗਾ, ਰਮੇਸ਼ ਕੁਮਾਰ, ਹਰਭਜਨ ਸਿੰਘ ਸੂਰਾਪੁਰ ਆਦਿ ਹਾਜ਼ਰ ਸਨ |