ਬਹਿਰਾਮ, 3 ਦਸੰਬਰ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਪੁਸ਼ਪਾ ਦੇਵੀ ਬਹਿਰਾਮ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਈ ਹੈ | ਆਮ ਆਦਮੀ ਪਾਰਟੀ ਨੂੰ ਛੱਡਣ ਸਬੰਧੀ ਪੁਸ਼ਪਾ ਦੇਵੀ ਨੇ ਦੱਸਿਆ ਕਿ ਜਿਸ ਪਾਰਟੀ ਵਿਚ ਵਰਕਰ ਦੀ ਕੋਈ ਕਦਰ ਨਾ ਹੋਵੇ ਉਸ ਪਾਰਟੀ ਨੂੰ ਛੱਡ ਦੇਣਾ ਹੀ ਬੇਹਤਰ ਹੈ | ਹੁਣ ਮੈਂ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਨਾਲ ਤਾਲਮੇਲ ਕਰਕੇ ਕਾਂਗਰਸ ਪਾਰਟੀ ਦੀ ਹੋਰ ਮਜਬੂਤੀ ਲਈ ਕੰਮ ਕਰਾਂਗੀ |