18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਆਮ ਆਦਮੀ ਪਾਰਟੀ ਨੇ ਹਲਕਾ ਨਵਾਂਸ਼ਹਿਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਦਾ ਕੀਤਾ ਐਲਾਨ

ਅਜੀਤ ਡੈਸਕ 04-12-2025

ਨਵਾਂਸ਼ਹਿਰ, 3 ਦਸੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਆਮ ਆਦਮੀ ਪਾਰਟੀ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੇ ਦੱਸਿਆ ਕਿ ਨਵਾਂਸ਼ਹਿਰ ਹਲਕੇ ਵਿੱਚ ਪੈਂਦੇ ਦੋਲਤਪੁਰ ਜੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਤਾ ਰਾਣਾ ਪਤਨੀ ਵਨੀਤ ਜਾਡਲਾ ਸਰਪੰਚ, ਵੈਰਸੀਆਂ ਜੋਨ ਤੋਂ ਲੱਕੀ ਲੱਧੜ, ਨੋਰਾ ਜੋਨ ਤੋਂ ਨਿਸ਼ਾਨਵੀਰ ਸਿੰਘ ਖੜੇ ਕੀਤੇ ਗਏ ਹਨ। ਇਹਨਾਂ ਤਿੰਨੇ ਉਮੀਦਵਾਰਾਂ ਵਲੋਂ ਐਸ.ਡੀ.ਐਮ ਦਫਤਰ ਨਵਾਂਸ਼ਹਿਰ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਤਿੰਨੇ ਜੋਨਾਂ ਦੇ ਉਮੀਦਵਾਰ ਬਹੁਤ ਹੀ ਇਮਾਨਦਾਰ ਅਤੇ ਪੜ੍ਹੇ-ਲਿਖੇ ਅਤੇ ਆਮ ਲੋਕਾਂ ਦੇ ਮਨਪਸੰਦ ਨੇਤਾ ਹਨ। ਇਹ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਹਰਾਉਣਗੇ। ਤਿੰਨੇ ਜੋਨਾਂ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ 'ਤੇ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਬੂਟਾ ਸਿੰਘ, ਪ੍ਰਦੀਪ, ਕਰਨ ਦੱਤਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ 'ਕਾਲੇ ਪਾਣੀ ਦਾ ਮੋਰਚਾ' ਬੈਨਰ ਹੇਠ ਅਦਾਲਤ ਤੇ ਐੱਨ. ਜੀ. ਟੀ. ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਕੀਤਾ ਰੋਸ ਮਾਰਚ ਅਗਲੀ ਖ਼ਬਰ ਡੀ.ਪੀ.ਈ. ਗੁਰਮੇਜ ਸਿੰਘ ਦੀ ਅਗਵਾਈ ਹੇਠ ਪੀ.ਐਮ. ਸ੍ਰੀ ਸਕੂਲ ਕਾਦੀਆਂ ਦੇ ਵਿਦਿਆਰਥੀ ਮਾਰ ਰਹੇ ਖੇਡਾਂ 'ਚ ਮੱਲਾਂ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।