13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਡਾ. ਮਹਿੰਦਰ ਸਿੰਘ ਪਾਬਲਾ ਹੋਣਗੇ ਉੜਾਪੜ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ

ਅਜੀਤ ਡੈਸਕ 05-12-2025

ਉੜਾਪੜ/ਲਸਾੜਾ, 4 ਦਸੰਬਰ (ਲਖਵੀਰ ਸਿੰਘ ਖੁਰਦ) - ਪੰਜਾਬ ਸਰਕਾਰ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ ਅਤੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨੇ ਸ਼ੁਰੂ ਕਰ ਦਿੱਤੇ ਹਨ | ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਨਵਾਂਸ਼ਹਿਰ ਦੇ ਜੋਨ ਉੜਾਪੜ ਤੋਂ ਉਮੀਦਵਾਰ ਚੁਣਨ ਲਈ ਅਕਾਲੀ ਦਲ ਵਲੋਂ ਭਰਵੀਂ ਮੀਟਿੰਗ ਕੀਤੀ ਗਈ | ਜਿਸ 'ਚ ਜੋਨ ਅੰਦਰ ਆਉਂਦੇ ਪਿੰਡ ਉੜਾਪੜ, ਚੱਕਦਾਨਾ ਅਤੇ ਖੁਰਦ ਆਦਿ ਤੋਂ ਵਰਕਰਾਂ ਨੇ ਸ਼ਮੂਲੀਅਤ ਕੀਤੀ | ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਸਾਰਿਆਂ ਨੇ ਸਰਬਸੰਮਤੀ ਨਾਲ ਡਾ. ਮਹਿੰਦਰ ਸਿੰਘ ਪਾਬਲਾ ਨੂੰ ਪਾਰਟੀ ਵਲੋਂ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸਲਿੰਦਰ ਸਿੰਘ ਸਾਧ ਵਲੋਂ ਡਾ. ਪਾਬਲਾ ਨੂੰ ਸਿਰੋਪਾਓ ਦੇ ਕੇ ਚੋਣ ਪ੍ਰਚਾਰ ਸ਼ੁਰੂ ਕਰਨ ਦਾ ਐਲਾਨ ਕੀਤਾ | ਉਹਨਾਂ ਕਿਹਾ ਕਿ ਅਕਾਲੀ ਦਲ ਇਸ ਜੋਨ ਤੋਂ ਵੱਡੇ ਫਰਕ ਨਾਲ ਜੇਤੂ ਰਹੇਗਾ | ਇਸ ਮੌਕੇ ਹਾਜ਼ਰ ਇਲਾਕਾ ਨਿਵਾਸੀਆਂ ਵਲੋਂ ਪੰਜਾਬ ਸਰਕਾਰ ਵਲੋਂ ਔੜ ਬਲਾਕ ਨੂੰ ਤੋੜਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਇਸ ਨੂੰ ਬਹਾਲ ਕਰਨ ਲਈ ਹਰ ਸ਼ੰਘਰਸ਼ ਵਿੱਚ ਸਹਿਯੋਗ ਦੇਣ ਦਾ ਫੈਸਲਾ ਕੀਤਾ | ਇਸ ਮੌਕੇ ਨਰਿੰਦਰ ਸਿੰਘ ਨੰਬਰਦਾਰ, ਜਰਨੈਲ ਸਿੰਘ ਚੱਕਦਾਨਾ, ਜਸਵੰਤ ਸਿੰਘ ਪ੍ਰਧਾਨ ਸਹਿਕਾਰੀ ਸਭਾ ਉੜਾਪੜ, ਮਹਿੰਗਾ ਸਿੰਘ, ਪਰਮਿੰਦਰ ਸਿੰਘ ਪੰਚ ਚੱਕਦਾਨਾ, ਰਾਜਵੀਰ ਸਿੰਘ ਆੜਤੀ ਅਤੇ ਬਲਜਿੰਦਰ ਸਿੰਘ ਆਦਿ ਵੀ ਹਾਜਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਲਈ 49 ਤੇ ਬਲਾਕ ਸੰਮਤੀਆਂ ਲਈ 311... ਅਗਲੀ ਖ਼ਬਰ ਰਾਮਦਾਸ ਸਿੰਘ ਮੁਕੰਦਪੁਰ ਤੋਂ ਕਾਂਗਰਸ ਦੇ ਹੋਣਗੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।